ਪਾਕਿ ਨੇ 19 ਭਾਰਤੀਆਂ ਸਮੇਤ 3 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫਤਾਰ, ਲਗਾਏ ਇਹ ਦੋਸ਼
Tuesday, Sep 08, 2020 - 06:34 PM (IST)
ਇਸਲਾਮਾਬਾਦ (ਬਿਊਰੋ): ਪਾਕਿਸਤਾਨ ਨੇ 19 ਭਾਰਤੀਆਂ ਅਤੇ ਤਿੰਨ ਬੰਗਾਲਦੇਸ਼ੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਸਰਰੱਦ ਪਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਲੋਕਾਂ ਨੂੰ ਦੋ ਮਹੀਨੇ ਪਹਿਲਾਂ ਫੜਿਆ ਗਿਆ ਸੀ ਅਤੇ ਇਹਨਾਂ ਨੂੰ ਉਦੋਂ ਤੱਕ ਜੇਲ੍ਹ ਵਿਚ ਰੱਖਿਆ ਜਾਵੇਗਾ ਜਦੋਂ ਤੱਕ ਸੁਪਰੀਮ ਕੋਰਟ ਦਾ ਬੋਰਡ ਇਹਨਾਂ 'ਤੇ ਫੈਸਲਾ ਨਹੀਂ ਲੈ ਲੈਂਦਾ। ਬੋਰਡ 9 ਨਵੰਬਰ ਨੂੰ ਤੈਅ ਕਰੇਗਾ ਕਿ ਇਹਨਾਂ ਦੇ ਖਿਲਾਫ਼ ਸੁਣਵਾਈ ਹੋਵੇ ਜਾਂ ਇਹਨਾਂ ਨੂੰ ਛੱਡ ਦਿੱਤਾ ਜਾਵੇ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆਈ ਮੀਡੀਆ ਲਈ ਕੰਮ ਕਰ ਰਹੇ ਆਖਰੀ ਦੋ ਪੱਤਰਕਾਰਾਂ ਨੇ ਵੀ ਛੱਡਿਆ ਚੀਨ
ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਲੋਕਾਂ ਨੂੰ ਵੱਖ-ਵੱਖ ਜੇਲ੍ਹਾਂ ਵਿਚ ਰੱਖਿਆ ਗਿਆ ਹੈ। ਇਹਨਾਂ 'ਤੇ ਗੈਰ ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਅਤੇ ਜਾਸੂਸੀ ਦੇ ਦੋਸ਼ ਲੱਗੇ ਹਨ। ਇਹਨਾਂ ਲੋਕਾਂ ਨੂੰ ਹਾਲ ਹੀ ਵਿਚ ਸੁਪਰੀਮ ਕੋਰਟ ਦੇ ਜੱਜ ਦੀ ਪ੍ਰਧਾਨਗੀ ਵਾਲੀ ਸਮੀਖਿਆ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਦਸਤਾਵੇਜ਼ਾਂ ਨੂੰ ਦੇਖਣ ਦੇ ਬਾਅਦ ਬੋਰਡ ਇਹਨਾਂ ਦੀ ਹਿਰਾਸਤ ਨੂੰ 9 ਨਵੰਬਰ ਤੱਕ ਵਧਾ ਦਿੱਤਾ। ਉਹਨਾਂ ਨੇ ਦੱਸਿਆ ਕਿ ਉੱਚ ਅਦਾਲਤ ਦੇ ਬੋਰਡ ਦੇ ਸਾਹਮਣੇ 9 ਨਵੰਬਰ ਨੂੰ ਇਕ ਵਾਰ ਫਿਰ ਉਹਨਾਂ ਦੇ ਮਾਮਲੇ ਦੀ ਸੁਣਾਈ ਹੋਵੇਗੀ। ਜਾਂਚ ਰਿਪੋਰਟ ਦੇ ਆਧਾਰ 'ਤੇ ਫੈਸਲਾ ਹੋਵੇਗਾ ਕਿ ਉਹਨਾਂ ਦੇ ਖਿਲਾਫ਼ ਮੁਕੱਦਮਾ ਸ਼ੁਰੂ ਕੀਤਾ ਜਾਵੇ ਜਾਂ ਉਹਨਾਂ ਨੂੰ ਰਿਹਾਅ ਕਰ ਦਿੱਤਾ ਜਾਵੇ। ਬੰਗਲਾਦੇਸ਼ੀ ਨਾਗਰਿਕਾਂ ਦੇ ਮਾਮਲੇ ਵਿਚ ਵੀ ਸੁਣਵਾਈ 9 ਨਵੰਬਰ ਨੂੰ ਹੋਵੇਗੀ।