ਪਾਕਿਸਤਾਨ: ਬਲੋਚਿਸਤਾਨ ''ਚ 2 ਅੱਤਵਾਦੀ ਮਾਰੇ ਗਏ, 5 ਗ੍ਰਿਫਤਾਰ

Sunday, Oct 20, 2024 - 12:01 PM (IST)

ਪਾਕਿਸਤਾਨ: ਬਲੋਚਿਸਤਾਨ ''ਚ 2 ਅੱਤਵਾਦੀ ਮਾਰੇ ਗਏ, 5 ਗ੍ਰਿਫਤਾਰ

ਇਸਲਾਮਾਬਾਦ : ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ 'ਚ ਪਿਛਲੇ ਤਿੰਨ ਦਿਨਾਂ ਦੌਰਾਨ ਦੋ ਵੱਖ-ਵੱਖ ਅਪਰੇਸ਼ਨਾਂ 'ਚ ਦੋ ਅੱਤਵਾਦੀ ਮਾਰੇ ਗਏ ਅਤੇ ਪੰਜ ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਨੇ ਇੱਕ ਬਿਆਨ 'ਚ ਕਿਹਾ ਕਿ ਸ਼ਨੀਵਾਰ ਨੂੰ ਸੂਬੇ ਦੇ ਪਿਸ਼ੀਨ ਜ਼ਿਲ੍ਹੇ 'ਚ, ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਰਿਪੋਰਟ 'ਤੇ ਇੱਕ ਖੁਫੀਆ ਅਧਾਰਤ ਕਾਰਵਾਈ ਕੀਤੀ।

ਬਿਆਨ ਵਿਚ ਕਿਹਾ ਗਿਆ ਹੈ ਕਿ ਕਾਰਵਾਈ ਦੌਰਾਨ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਵੱਡੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਜ਼ਬਤ ਕੀਤੇ ਗਏ। ਸਿਨਹੂਆ ਨਿਊਜ਼ ਏਜੰਸੀ ਨੇ ਬਿਆਨ ਦੇ ਹਵਾਲੇ ਨਾਲ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਕਈ ਅੱਤਵਾਦੀ ਹਮਲਿਆਂ ਵਿਚ ਸ਼ਾਮਲ ਸਨ ਤੇ ਸੁਰੱਖਿਆ ਬਲਾਂ ਦੇ ਨਾਲ-ਨਾਲ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਆਈਐੱਸਪੀਆਰ ਨੇ ਕਿਹਾ ਕਿ ਦੂਜੀ ਕਾਰਵਾਈ ਵੀਰਵਾਰ ਨੂੰ ਹੋਈ ਜਦੋਂ ਬਲੋਚਿਸਤਾਨ ਦੇ ਜ਼ੋਬ ਜ਼ਿਲ੍ਹੇ 'ਚ ਗੋਲੀਬਾਰੀ 'ਚ ਦੋ ਅਤਿਵਾਦੀ ਮਾਰੇ ਗਏ। ਬਿਆਨ 'ਚ ਅੱਗੇ ਕਿਹਾ ਗਿਆ ਹੈ ਕਿ ਖੇਤਰ ਦੀ ਜਾਂਚ ਦੌਰਾਨ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।


author

Baljit Singh

Content Editor

Related News