ਪਾਕਿਸਤਾਨ : ਮੁਕਾਬਲੇ ''ਚ ਮਾਰੇ ਗਏ ਫ਼ੌਜ ਦੇ 2 ਜਵਾਨ, ਦੋ ਅੱਤਵਾਦੀ ਵੀ ਢੇਰ

06/05/2023 3:29:32 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਫੌਜੀ ਅਤੇ ਦੋ ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫ਼ੌਜ ਦੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਦਾ ਹਵਾਲਾ ਦਿੰਦੇ ਹੋਏ ਡਾਨ ਅਖਬਾਰ ਨੇ ਸੋਮਵਾਰ ਨੂੰ ਦੱਸਿਆ ਕਿ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲੇ 'ਚ ਫ਼ੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਖ਼ਬਰਾਂ ਮੁਤਾਬਕ ਮੁਕਾਬਲੇ 'ਚ ਦੋ ਅੱਤਵਾਦੀ ਵੀ ਜ਼ਖਮੀ ਹੋਏ ਹਨ। ਫ਼ੌਜ ਦੇ ਬਿਆਨ ਵਿਚ ਕਿਹਾ ਗਿਆ ਕਿ ਅੱਤਵਾਦੀਆਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ, ਜਦਕਿ ਹੋਰ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਖੇਤਰ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਨੇ ਵਧਾਇਆ ਬਜਟ, ਸ਼ਾਹਬਾਜ਼ ਸਰਕਾਰ ਨੇ ਇਸ ਸਾਲ ਆਮ ਚੋਣਾਂ ਕਰਾਉਣ ਦੇ ਦਿੱਤੇ ਸੰਕੇਤ

ਬਿਆਨ 'ਚ ਕਿਹਾ ਗਿਆ ਕਿ ''ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਦੇ ਖਤਰੇ ਨੂੰ ਖ਼ਤਮ ਕਰਨ ਲਈ ਦ੍ਰਿੜ ਹਨ। ਪਿਛਲੇ ਹਫ਼ਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਜ਼ਿਲੇ 'ਚ ਦੋ ਵੱਖ-ਵੱਖ ਘਟਨਾਵਾਂ 'ਚ ਘੱਟੋ-ਘੱਟ ਚਾਰ ਅੱਤਵਾਦੀ ਮਾਰੇ ਗਏ ਸਨ, ਜਦੋਂ ਕਿ ਪੋਲੀਓ ਟੀਮ ਦੀ ਸੁਰੱਖਿਆ ਕਰ ਰਹੇ ਇਕ ਸਿਪਾਹੀ ਦੀ ਵੀ ਮੌਤ ਹੋ ਗਈ ਸੀ। ਪਾਕਿਸਤਾਨੀ ਫ਼ੌਜ ਦਾ ਦਾਅਵਾ ਹੈ ਕਿ ਉਸ ਨੇ ਉੱਤਰੀ ਵਜ਼ੀਰਿਸਤਾਨ ਨੂੰ ਅੱਤਵਾਦੀਆਂ ਤੋਂ ਆਜ਼ਾਦ ਕਰਵਾ ਲਿਆ ਹੈ, ਪਰ ਕਦੇ-ਕਦਾਈਂ ਹਮਲੇ ਅਤੇ ਮੁਕਾਬਲੇ ਹੁੰਦੇ ਰਹਿੰਦੇ ਹਨ, ਜਿਸ ਨਾਲ ਤਹਿਰੀਕ-ਏ-ਤਾਲਿਬਾਨ ਦੇ ਇਲਾਕੇ ਵਿੱਚ ਪੈਰ ਜਮਾਉਣ ਦਾ ਡਰ ਵਧਦਾ ਹੈ। ਪਹਿਲਾਂ ਇਹ ਇਲਾਕਾ ਉਸ ਦਾ ਗੜ੍ਹ ਹੋਇਆ ਕਰਦਾ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News