ਪਾਕਿ: ਅੱਤਵਾਦੀ ਹਮਲੇ ''ਚ 5 ਪੁਲਸ ਮੁਲਾਜ਼ਮ ਹਲਾਕ
Tuesday, Feb 12, 2019 - 05:11 PM (IST)
ਲਾਹੌਰ— ਪੱਛਮ-ਉੱਤਰੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਮੰਗਲਵਾਰ ਨੂੰ ਪੁਲਸ ਕਰਮਚਾਰੀਆਂ ਦੇ ਵਾਹਨ 'ਤੇ ਅੱਤਵਾਦੀਆਂ ਦੇ ਹਮਲੇ 'ਚ 5 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ।
ਘਟਨਾ ਦੱਖਣੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਡੇਰਾ ਇਸਮਾਈਲ ਖਾਨ ਜ਼ਿਲੇ ਦੀ ਪਰੋਹਾ ਤਹਿਸੀਲ 'ਚ ਹੋਈ। ਝਾੜੀਆਂ 'ਚ ਲੁਕੇ ਅੱਤਵਾਦੀਆਂ ਨੇ ਭਾਰੀ ਗੋਲੀਬਾਰੀ ਕਰ ਕੇ ਪੁਲਸ ਵਾਹਨ 'ਤੇ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਹਮਲੇ 'ਚ ਚਾਰ ਪੁਲਸ ਕਰਮਚਾਰੀ ਮਾਰੇ ਗਏ ਤੇ ਇਕ ਥਾਣਾ ਇੰਚਾਰਜ ਜ਼ਖਮੀ ਹੋ ਗਿਆ। ਜ਼ਖਮੀ ਅਧਿਕਾਰੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਸੁਰੱਖਿਆ ਬਲਾਂ ਨੇ ਸਮੂਚੇ ਇਲਾਕੇ ਦੇ ਚਾਰੇ ਪਾਸੇ ਘੇਰਾਬੰਦੀ ਬਣਾ ਲਈ ਹੈ ਤੇ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ।
