ਪਾਕਿ ਦੇ ਉੱਤਰੀ ਵਜੀਰਿਸਤਾਨ ''ਚ 5 ਅੱਤਵਾਦੀ ਢੇਰ

04/20/2020 6:51:26 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਉੱਤਰੀ ਵਜੀਰਿਸਤਾਨ ਕਬਾਇਲੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ਵਿਚ ਘੱਟੋ-ਘੱਟ 5 ਅੱਤਵਾਦੀ ਢੇਰ ਕਰ ਦਿੱਤੇ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਚੌਕੀ 'ਤੇ ਐਤਵਾਰ ਰਾਤ ਹਮਲਾ ਕਰ ਦਿੱਤਾ। ਇਹ ਚੌਕੀ ਉੱਤਰੀ ਵਜੀਰਿਸਤਾਨ ਵਿਚ ਮਿਰਾਨਸ਼ਾਹ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। 

ਪਾਕਿਸਤਾਨੀ ਫੌਜ ਦੀ ਮੀਡੀਆ ਇਕਾਈ ਅੰਤਰ ਸੇਵਾ ਜਨਸੰਪਰਕ (ਆਈ.ਐੱਸ.ਪੀ.ਆਰ.) ਨੇ ਇਕ ਬਿਆਨ ਵਿਚ ਦੱਸਿਆ ਕਿ ਮੁਕਾਬਲੇ ਵਿਚ 5 ਅੱਤਵਾਦੀ ਢੇਰ ਕਰ ਦਿੱਤੇ ਗਏ ਜਦਕਿ ਇਕ ਫੌਜੀ ਦੀ ਵੀ ਮੌਤ ਹੋਈ ਹੈ। ਇਸ ਦੇ ਇਲਾਵਾ 3 ਸੁਰੱਖਿਆ ਕਰਮੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹੈਲੀਕਾਪਟਰ ਜ਼ਰੀਏ ਮਿਰਾਨਸ਼ਾਹ ਦੇ ਇਕ ਹਸਪਤਾਲ ਵਿਚ ਪਹੁੰਚਾਇਆ ਗਿਆ। ਅਫਗਾਨਿਸਤਾਨ ਦੀ ਸੀਮਾ ਨਾਲ ਲੱਗਦੇ ਉੱਤਰੀ ਵਜੀਰਿਸਤਾਨ ਵਿਚ ਘਟਨਾਸਥਲ ਦੇ ਨੇੜਲੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।
 


Vandana

Content Editor

Related News