ਪਾਕਿਸਤਾਨ : ਇਮਰਾਨ ਦੇ 51 ਸਮਰਥਕਾਂ ਨੂੰ ਪੰਜ ਸਾਲ ਦੀ ਸਜ਼ਾ ਤੇ ਭਾਰੀ ਜੁਰਮਾਨਾ

Sunday, Mar 31, 2024 - 12:58 PM (IST)

ਪਾਕਿਸਤਾਨ : ਇਮਰਾਨ ਦੇ 51 ਸਮਰਥਕਾਂ ਨੂੰ ਪੰਜ ਸਾਲ ਦੀ ਸਜ਼ਾ ਤੇ ਭਾਰੀ ਜੁਰਮਾਨਾ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ 'ਚ ਬੀਤੇ ਸਾਲ 9 ਮਈ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਅੱਤਵਾਦ ਵਿਰੋਧੀ ਅਦਾਲਤ (ਏ.ਟੀ.ਸੀ.) ਨੇ ਵੱਡਾ ਫ਼ੈਸਲਾ ਸੁਣਾਇਆ। ਪਾਕਿਸਤਾਨ ਦੀ ਏ.ਟੀ.ਸੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ 51 ਸਮਰਥਕਾਂ ਨੂੰ ਮੁੱਖ ਫ਼ੌਜੀ ਟਿਕਾਣਿਆਂ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਦੋ ਮਾਮਲਿਆਂ ਵਿੱਚ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 9 ਮਈ ਦੇ ਦੰਗਿਆਂ ਦੇ ਸਬੰਧ ਵਿੱਚ ਪੀ.ਟੀ.ਆਈ ਆਗੂਆਂ, ਵਰਕਰਾਂ ਅਤੇ ਸਮਰਥਕਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਵਿੱਚ ਇਹ ਪਹਿਲੀ ਸਜ਼ਾ ਹੈ।

ਏ.ਟੀ.ਸੀ ਜੱਜ ਨਤਾਸ਼ਾ ਨਸੀਮ ਨੇ ਹਿੰਸਾ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਉਨ੍ਹਾਂ ਨੇ ਜੇਲ੍ਹ ਦੇ ਬਾਹਰ ਸਖ਼ਤ ਸੁਰੱਖਿਆ ਵਿਚਕਾਰ ਕੇਂਦਰੀ ਜੇਲ੍ਹ, ਗੁਜਰਾਂਵਾਲਾ ਵਿੱਚ ਫ਼ੈਸਲਾ ਸੁਣਾਇਆ। ਪੀ.ਟੀ.ਆਈ ਵਿਧਾਇਕ ਕਲੀਮੁੱਲ੍ਹਾ ਖਾਨ ਵੀ ਦੋਸ਼ੀਆਂ ਵਿੱਚ ਸ਼ਾਮਲ ਹਨ। ਅਦਾਲਤ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਦੀ ਸਜ਼ਾ ਦੇ ਨਾਲ ਹੀ ਇਨ੍ਹਾਂ ਸਾਰਿਆਂ 'ਤੇ 10,000 ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਗੌਰਤਲਬ ਹੈ ਕਿ ਪਿਛਲੇ ਸਾਲ ਮਈ ਵਿੱਚ ਖਾਨ ਦੇ ਪੀ.ਟੀ.ਆਈ ਸਮਰਥਕਾਂ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੀ ਪਾਰਟੀ ਦੇ ਸੰਸਥਾਪਕ ਦੀ ਗ੍ਰਿਫ਼ਤਾਰੀ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨ ਲਈ ਰਾਵਲਪਿੰਡੀ ਵਿੱਚ ਆਰਮੀ ਹੈੱਡਕੁਆਰਟਰ ਅਤੇ ਫੈਸਲਾਬਾਦ ਵਿੱਚ ਆਈ.ਐਸ.ਆਈ ਭਵਨ ਸਮੇਤ ਕਈ ਫੌਜੀ ਅਦਾਰਿਆਂ 'ਤੇ ਹਮਲਾ ਕੀਤਾ ਸੀ।

ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ 'ਚ ਕਾਰ ਹਾਦਸੇ 'ਚ 2 ਮਲੇਸ਼ੀਅਨ ਵਿਦਿਆਰਥੀਆਂ ਦੀ ਮੌਤ

ਜਾਣੋ 9 ਮਈ ਦੇ ਹਾਲਾਤ

ਦਰਅਸਲ 9 ਮਈ 2023 ਨੂੰ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਭਾਰੀ ਵਿਰੋਧ ਪ੍ਰਦਰਸ਼ਨ ਹੋਏ ਸਨ। ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ 'ਚ ਇਸਲਾਮਾਬਾਦ ਹਾਈ ਕੋਰਟ ਤੋਂ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀਆਂ ਦਾ ਇਲਜ਼ਾਮ ਸੀ ਕਿ ਖਾਨ ਅਤੇ ਉਸਦੀ ਪਤਨੀ ਨੇ ਇੱਕ ਚੈਰੀਟੇਬਲ ਟਰੱਸਟ ਰਾਹੀਂ ਇੱਕ ਰੀਅਲ ਅਸਟੇਟ ਕਾਰੋਬਾਰੀ ਤੋਂ ਰਿਸ਼ਵਤ ਦੇ ਰੂਪ ਵਿੱਚ ਲੱਖਾਂ ਡਾਲਰ ਦੀ ਜ਼ਮੀਨ ਪ੍ਰਾਪਤ ਕੀਤੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਾਹੌਰ, ਕਰਾਚੀ ਅਤੇ ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਭਾਰੀ ਅਤੇ ਹਿੰਸਕ ਪ੍ਰਦਰਸ਼ਨ ਹੋਏ। ਵੱਡੀ ਗਿਣਤੀ ਵਿੱਚ ਪੀ.ਟੀ.ਆਈ ਵਰਕਰ ਕੋਰ ਕਮਾਂਡਰ ਲਾਹੌਰ ਦੀ ਰਿਹਾਇਸ਼ ਵਿੱਚ ਦਾਖ਼ਲ ਹੋਏ। ਪੰਜਾਬ ਸੂਬੇ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਲਈ ਪਾਕਿਸਤਾਨੀ ਰੇਂਜਰਾਂ ਨੂੰ ਬੁਲਾਇਆ ਗਿਆ ਸੀ। ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਸੀ, ਜਿਸ ਤਹਿਤ ਇੱਕ ਥਾਂ 'ਤੇ ਪੰਜ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News