ਪਾਕਿਸਤਾਨ : ਅੱਤਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ 6 ਜਵਾਨ ਸ਼ਹੀਦ, ਗ੍ਰਨੇਡ ਹਮਲਿਆਂ ’ਚ 15 ਜ਼ਖ਼ਮੀ

12/26/2022 2:10:44 AM

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਅਸ਼ਾਂਤ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਐਤਵਾਰ ਨੂੰ ਅੱਤਵਾਦੀਆਂ ਨਾਲ 2 ਵੱਖ-ਵੱਖ ਮੁਕਾਬਲਿਆਂ 'ਚ ਇਕ ਅਧਿਕਾਰੀ ਸਮੇਤ ਘੱਟੋ-ਘੱਟ 6 ਫੌਜੀ ਮਾਰੇ ਗਏ। ਉੱਥੇ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਅੱਤਵਾਦੀਆਂ ਵੱਲੋਂ ਕੀਤੇ ਗਏ ਗ੍ਰਨੇਡ ਹਮਲਿਆਂ ’ਚ 15 ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਮੋਬਾਈਲ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 3 ਦੋਸ਼ੀ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਵਲੋਂ ਜਾਰੀ ਬਿਆਨ ਮੁਤਾਬਕ ਬਲੋਚਿਸਤਾਨ ਦੇ ਕਾਹਨ ਇਲਾਕੇ ’ਚ ਇਕ ਆਪ੍ਰੇਸ਼ਨ ਦੌਰਾਨ ਇਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.) ਧਮਾਕੇ ’ਚ 5 ਫੌਜੀ ਮਾਰੇ ਗਏ। ਬਿਆਨ ਮੁਤਾਬਕ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਸ਼ਨੀਵਾਰ ਨੂੰ ਕਾਰਵਾਈ ਸ਼ੁਰੂ ਕੀਤੀ ਗਈ। ਬਿਆਨ ਮੁਤਾਬਕ ਜ਼ੋਬ ਜ਼ਿਲ੍ਹੇ ਦੇ ਸਾਂਬਾਜਾ ਇਲਾਕੇ ’ਚ ਅੱਤਵਾਦੀਆਂ ਖਿਲਾਫ਼ 96 ਘੰਟਿਆਂ ਤੋਂ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ਛੁੱਟੀ ਕੱਟਣ ਆਏ ਫੌਜੀ ਨਾਲ ਵਾਪਰਿਆ ਹਾਦਸਾ, ਘਰ 'ਚ ਵਿਛ ਗਏ ਸੱਥਰ

ਇਸੇ ਦਰਮਿਆਨ ਅਫਗਾਨਿਸਤਾਨ ਸਰਹੱਦ ਨਾਲ ਲੱਗਦੇ ਕਵੇਟਾ, ਲਾਸਬੇਲਾ ਅਤੇ ਖੁਜਦਾਰ ’ਚ ਸ਼ੱਕੀ ਅੱਤਵਾਦੀਆਂ ਵਲੋਂ ਕੀਤੇ ਧਮਾਕਿਆਂ ’ਚ ਘੱਟੋ-ਘੱਟ 15 ਲੋਕ ਜ਼ਖਮੀ ਹੋ ਗਏ। ਸੀਨੀਅਰ ਪੁਲਿਸ ਕਪਤਾਨ (ਐੱਸ. ਐੱਸ. ਪੀ.) ਅਬਦੁਲ ਹੱਕ ਉਮਰਾਨੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
 


Mandeep Singh

Content Editor

Related News