ਪਾਕਿ : ਜਬਰ-ਜ਼ਿਨਾਹ ਦੀ ਸ਼ਿਕਾਰ ਨਾਬਾਲਗਾ ਦੀ ਹਾਲਤ ਗੰਭੀਰ, ਸ਼ੱਕੀ ਗ੍ਰਿਫ਼ਤਾਰ

Monday, Nov 23, 2020 - 12:50 PM (IST)

ਪਾਕਿ : ਜਬਰ-ਜ਼ਿਨਾਹ ਦੀ ਸ਼ਿਕਾਰ ਨਾਬਾਲਗਾ ਦੀ ਹਾਲਤ ਗੰਭੀਰ, ਸ਼ੱਕੀ ਗ੍ਰਿਫ਼ਤਾਰ

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਖੇ ਲਾਹੌਰ ਦੇ ਨਵਾਬ ਟਾਊਨ ਖੇਤਰ ਵਿਚ ਸ਼ਨੀਵਾਰ ਨੂੰ ਇੱਕ ਸੱਤ ਸਾਲ ਦੀ ਬੱਚੀ ਨਾਲ ਦੁਕਾਨਦਾਰ ਨੇ ਕਥਿਤ ਤੌਰ ’ਤੇ ਬੰਦੂਕ ਦੀ ਨੋਕ 'ਤੇ ਬਲਾਤਕਾਰ ਕੀਤਾ। ਇਸ ਤੋਂ ਬਾਅਦ ਪੀੜਤਾ ਇੱਕ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।

ਡਾਨ ਨੇ ਦੱਸਿਆ ਕਿ ਪੁਲਸ ਨੇ 35 ਸਾਲਾ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਘਟਨਾ ਲਲਾਜ਼ਾਰ ਕਲੋਨੀ ਵਿਖੇ ਉਸ ਸਮੇਂ ਵਾਪਰੀ, ਜਦੋਂ ਪੀੜਤਾ ਕੁਝ ਖਾਣ ਪੀਣ ਵਾਲੀਆਂ ਚੀਜ਼ਾਂ ਖਰੀਦਣ ਗਈ ਸੀ।

ਪੜ੍ਹੋ ਇਹ ਅਹਿਮ ਖਬਰ- ਵਿਗਿਆਨੀਆਂ ਦਾ ਦਾਅਵਾ-'ਹੁਣ ਘਰ 'ਚ ਪੈਦਾ ਹੋਵੇਗਾ ਇਨਸਾਨੀ ਮਾਂਸ, ਪ੍ਰੋਟੀਨ ਦੀ ਕਮੀ ਪੂਰੀ ਕਰ ਸਕਣਗੇ ਲੋਕ'

ਐਫ.ਆਈ.ਆਰ ਦੇ ਮੁਤਾਬਕ, ਸ਼ੱਕੀ ਵਿਅਕਤੀ ਪੀੜਤਾ ਨੂੰ ਆਪਣੀ ਦੁਕਾਨ ਦੇ ਇੱਕ ਹਿੱਸੇ ਵਿਚ ਲੈ ਗਿਆ, ਜਿੱਥੇ ਕਥਿਤ ਤੌਰ 'ਤੇ ਉਸ ਨਾਲ ਬੰਦੂਕ ਦੀ ਨੋਕ 'ਤੇ ਬਲਾਤਕਾਰ ਕੀਤਾ ਅਤੇ ਫਿਰ ਉਸ ਨੂੰ ਗੰਭੀਰ ਹਾਲਤ ਵਿਚ ਦੇਖ ਕੇ ਮੌਕੇ ਤੋਂ ਭੱਜ ਗਿਆ। ਡਾਨ ਨੇ ਦੱਸਿਆ ਕਿ ਜਿਵੇਂ ਹੀ ਇਹ ਮਾਮਲਾ ਪਿਤਾ ਦੇ ਧਿਆਨ ਵਿਚ ਆਇਆ, ਉਸ ਨੇ ਤੁਰੰਤ ਆਪਣੀ ਕੁੜੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਬਲਾਤਕਾਰ ਕੀਤੇ ਜਾਣ ਦੀ ਪੁਸ਼ਟੀ ਕੀਤੀ। ਇਸ ਮਗਰੋਂ ਕੁੜੀ ਦੇ ਪਿਤਾ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ 'ਤੇ ਪੁਲਸ ਨੇ ਬਲਾਤਕਾਰੀ ਦੇ  ਠਿਕਾਣੇ 'ਤੇ ਛਾਪਾ ਮਾਰਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਫਿਲਹਾਲ ਇਸ ਮਾਮਲੇ ਵਿਚ ਪੁਲਸ ਵੱਲੋਂ ਜਾਂਚ ਜਾਰੀ ਹੈ।


author

Vandana

Content Editor

Related News