ਪਾਕਿ : ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ''ਚ 100 ਤੋਂ ਜ਼ਿਆਦਾ ਲੋਕਾਂ ਵਿਰੁੱਧ ਮਾਮਲਾ ਦਰਜ
Monday, Aug 29, 2022 - 01:54 AM (IST)
ਕਰਾਚੀ-ਪਾਕਿਸਤਾਨ ਦੇ ਸਿੰਧ ਸੂਬੇ 'ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਦੌਰਾਨ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ, ਪਥਰਾਅ ਕਰਨ ਅਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਣ ਵਾਲੇ 100 ਤੋਂ ਜ਼ਿਆਦਾ ਲੋਕਾਂ 'ਤੇ ਅੱਤਵਾਦ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Asia Cup 2022 : PM ਮੋਦੀ ਨੇ ਭਾਰਤੀ ਟੀਮ ਨੂੰ ਦਿੱਤੀ ਜਿੱਤ ਦੀ ਵਧਾਈ, ਕਿਹਾ-ਤੁਸੀਂ ਸ਼ਾਨਦਾਰ ਪ੍ਰਦਰਸ਼ਨ ਕੀਤਾ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵਿਦੇਸ਼ ਮੰਤਰੀ ਭੁੱਟੋ, ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਅਤੇ ਹੋਰ ਮੰਤਰੀਆਂ ਨਾਲ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਸੁੱਕੁਰ ਜ਼ਿਲ੍ਹੇ ਦਾ ਦੌਰਾ ਕੀਤਾ ਸੀ ਅਤੇ ਰਾਹਤ ਕੈਂਪਾਂ ਦੇ ਦੌਰੇ ਦੌਰਾਨ, ਵੱਖ-ਵੱਖ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਨੇ ਰੁਕੇ ਹੋਏ ਪਾਣੀ ਨੂੰ ਬਾਹਰ ਕੱਢਣ 'ਚ ਪ੍ਰਸ਼ਾਸਨ ਦੀ ਅਸਫਲਤਾ ਵਿਰੁੱਧ ਕੁਝ ਸੜਕਾਂ ਨੂੰ ਜਾਮ ਕਰ ਦਿੱਤਾ।
ਇਹ ਵੀ ਪੜ੍ਹੋ : IND vs PAK : ਪਾਕਿਸਤਾਨ 'ਚ ਆਏ ਹੜ੍ਹ ਤੋਂ ਦੁਖੀ ਹੋਈ ਪਾਕਿ ਟੀਮ, ਪੀੜਤਾਂ ਲਈ ਬੰਨ੍ਹੀਆਂ ਕਾਲੀਆਂ ਪੱਟੀਆਂ
ਇਕ ਪੁਲਸ ਬੁਲਾਰੇ ਮੁਤਾਬਕ, ਜਦ ਅਧਿਕਾਰੀ ਕੈਂਪ ਦੇ ਬਾਹਰ ਆਪਣੀ ਡਿਊਟੀ ਨਿਭਾ ਰਹੇ ਸਨ ਤਾਂ ਮਹਿਲਾਵਾਂ ਸਮੇਤ ਕੁਝ ਦੰਗਾਕਾਰੀਆਂ ਨੇ ਮੁੱਖ ਸੜਕ ਨੂੰ ਜਾਮ ਕਰ ਦਿੱਤਾ ਜਿਸ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਹੋ ਗਈ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਅਧਿਕਾਰੀਆਂ ਵਿਰੁੱਧ ਭੜਕਾਇਆ ਗਿਆ। ਬੁਲਾਰੇ ਨੇ ਕਿਹਾ ਕਿ ਜਦ ਪ੍ਰਧਾਨ ਮੰਤਰੀ ਅਤੇ ਹੋਰ ਲੋਕ ਪ੍ਰਭਾਵਿਤ ਪਰਿਵਾਰਾਂ ਨਾਲ ਰਾਹਤ ਕੈਂਪ 'ਚ ਮੁਲਾਕਾਤ ਕਰ ਰਹੇ ਸਨ ਤਾਂ ਕੁਝ ਲੋਕ ਦੂਜਿਆਂ ਨੂੰ ਉਨ੍ਹਾਂ 'ਤੇ ਹਮਲਾ ਕਰਨ ਲਈ ਉਕਸਾਉਂਦੇ ਰਹੇ ਅਤੇ ਜਨਤਕ ਜਾਇਦਾਦ 'ਤੇ ਵੀ ਹਮਲੇ ਕੀਤੇ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਪੁਲਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕੀਤਾ।
ਇਹ ਵੀ ਪੜ੍ਹੋ : ਪਾਕਿਸਤਾਨ ਨੇ 19 ਸਾਲ ਦੇ Naseem Shah ਨੂੰ ਕਰਵਾਇਆ ਭਾਰਤ ਵਿਰੁੱਧ ਡੈਬਿਊ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ