ਆਸੀਆ ਬੀਬੀ ਦੀ ਰਿਹਾਈ ਦਾ ਵਿਰੋਧ ਕਰ ਰਿਹਾ ਕੱਟੜਪੰਥੀ ਨੇਤਾ ਗ੍ਰਿਫਤਾਰ

11/25/2018 10:57:54 AM

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਈਸ਼ਨਿੰਦਾ ਦੇ ਦੋਸ਼ ਵਿਚ ਰਿਹਾਅ ਹੋ ਚੁੱਕੀ ਆਸੀਆ ਬੀਬੀ ਦੀਆਂ ਮੁਸ਼ਕਲਾਂ ਹਾਲੇ ਵੀ ਘੱਟ ਨਹੀਂ ਰਹੀਆਂ। ਉਸ ਦੀ ਰਿਹਾਈ ਦਾ ਵਿਰੋਧ ਕਰ ਰਹੇ ਕੱਟੜਪੰਥੀ ਇਸਲਾਮਿਕ ਨੇਤਾ ਖਾਦਿਮ ਹੁਸੈਨ ਰਿਜ਼ਵੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਕਿਹਾ,''ਪੁਲਸ ਨੇ ਰਿਜ਼ਵੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਇਕ ਗੈਸਟ ਹਾਊਸ ਵਿਚ ਰੱਖਿਆ ਗਿਆ ਹੈ। ਉਸ ਦੀ ਪਾਰਟੀ.ਟੀ.ਐੱਲ.ਪੀ. ਆਸੀਆ ਦੀ ਰਿਹਾਈ ਦੇ ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ 'ਤੇ ਡਟੀ ਸੀ। ਅਜਿਹੇ ਵਿਚ ਲੋਕਾਂ ਦੀ ਸੁਰੱਖਿਆ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਬਚਾਉਣ ਲਈ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।''

ਇੱਥੇ ਦੱਸ ਦਈਏ ਕਿ ਈਸ਼ਨਿੰਦਾ ਦੇ ਦੋਸ਼ ਵਿਚ ਆਸੀਆ ਬੀਬੀ ਨੂੰ ਸਾਲ 2010 ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਲਾਹੌਰ ਹਾਈਕੋਰਟ ਨੇ ਵੀ ਸਜ਼ਾ ਨੂੰ ਬਹਾਲ ਰੱਖਿਆ ਸੀ ਪਰ ਸੁਪਰੀਮ ਕੋਰਟ ਨੇ ਆਸੀਆ 'ਤੇ ਲਗਾਏ ਦੋਸ਼ ਰੱਦ ਕਰਦਿਆਂ ਉਸ ਨੂੰ ਰਿਹਾਅ ਕਰ ਦਿੱਤਾ। 7 ਨਵੰਬਰ ਨੂੰ ਉਸ ਨੂੰ ਰਿਹਾਅ ਕਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾ ਦਿੱਤਾ ਗਿਆ। ਇਸ ਗੱਲ ਤੋਂ ਨਾਰਾਜ਼ ਟੀ.ਐੱਲ.ਪੀ. ਨੇ ਅਕਤੂਬਰ  ਅਤੇ ਨਵੰਬਰ ਦੀ ਸ਼ੁਰੂਆਤ ਵਿਚ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ।

ਬਾਅਦ ਵਿਚ ਇਮਰਾਨ ਖਾਨ ਦੀ ਸਰਕਾਰ ਨੇ ਟੀ.ਐੱਲ.ਪੀ. ਨਾਲ ਸਮਝੌਤਾ ਕਰ ਕੇ ਉਨ੍ਹਾਂ ਨੂੰ ਆਸੀਆ ਦੀ ਰਿਹਾਈ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ। ਪਟੀਸ਼ਨ 'ਤੇ ਫੈਸਲਾ ਆਉਣ ਤੱਕ ਆਸੀਆ ਦੇ ਦੇਸ਼ ਵਿਚੋਂ ਬਾਹਰ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ। ਰਿਜ਼ਵੀ ਦੀ ਗ੍ਰਿਫਤਾਰੀ ਦੇ ਬਾਅਦ ਪਾਰਟੀ ਦੇ ਨੇਤਾ ਅਫਗਾਨ ਅਫਜ਼ਲ ਕਾਦਰੀ ਨੇ ਦੁਬਾਰਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ।


Vandana

Content Editor

Related News