ਧਾਰਾ 370 ''ਤੇ ਬੌਖਲਾਇਆ ਪਾਕਿ, ਫਿਰ ਏਅਰਸਪੇਸ ਬੰਦ ਕਰਨ ਦੀ ਤਿਆਰੀ ''ਚ
Wednesday, Aug 07, 2019 - 12:41 PM (IST)

ਇਸਲਾਮਾਬਾਦ (ਬਿਊਰੋ)— ਮੋਦੀ ਸਰਕਾਰ ਦੇ ਜੰਮੂ-ਕਸ਼ਮੀਰ 'ਤੇ ਧਾਰਾ 370 ਦੇ ਫੈਸਲੇ ਨਾਲ ਪਾਕਿਸਤਾਨ ਬੌਖਲਾਇਆ ਹੋਇਆ ਹੈ। ਇਸ ਮੁੱਦੇ 'ਤੇ ਤਣਾਅ ਵਧਣ ਕਾਰਨ ਪਾਕਿਸਤਾਨ ਨੂੰ ਭਾਰਤ ਨਾਲ ਯੁੱਧ ਦਾ ਡਰ ਸਤਾ ਰਿਹਾ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ਨੂੰ ਭਾਰਤੀ ਉਡਾਣਾਂ ਲਈ ਬੰਦ ਕਰਨ ਦੀ ਯੋਜਨਾ ਬਣਾਈ ਹੈ। ਉੱਧਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਲੈ ਕੇ ਫੌਜ ਮੁਖੀ ਅਤੇ ਸਾਰੇ ਨੇਤਾ ਯੁੱਧ ਦੀ ਗੱਲ ਕਰ ਰਹੇ ਹਨ।
ਪਾਕਿਸਤਾਨ ਭਾਰਤ ਨਾਲ ਆਪਣੇ ਸੰਬੰਧਾਂ ਨੂੰ ਘੱਟ ਕਰਨਾ ਚਾਹੁੰਦਾ ਹੈ ਅਤੇ ਹੋਰ ਜਵਾਬੀ ਕਾਰਵਾਈ ਕਰਨ 'ਤੇ ਵਿਚਾਰ ਕਰ ਰਿਹਾ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਕਸ਼ਮੀਰ ਮੁੱਦੇ ਨੂੰ ਲੈ ਕੇ ਪਾਕਿਸਤਾਨ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਸਿਲਸਿਲੇ ਵਿਚ ਇਮਰਾਨ ਖਾਨ ਨੇ ਤੁਰਕੀ, ਮਲੇਸ਼ੀਆ ਸਮੇਤ 6 ਦੇਸ਼ਾਂ ਦੇ ਨੇਤਾਵਾਂ ਨਾਲ ਗੱਲ ਕੀਤੀ ਹੈ। ਹੁਣ ਪਾਕਿਸਤਾਨ ਭਾਰਤੀ ਫਲਾਈਟਾਂ ਲਈ ਆਪਣਾ ਏਅਰਸਪੇਸ ਬੰਦ ਕਰ ਸਕਦਾ ਹੈ। ਹੁਣ ਤੱਕ ਏਅਰਸਪੇਸ ਬੰਦ ਕਰਨ ਸਬੰਧੀ ਪਾਕਿਸਤਾਨ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਜੇਕਰ ਭਾਰਤ ਨਾਲ ਯੁੱਧ ਹੁੰਦਾ ਹੈ ਤਾਂ ਅਸੀਂ ਇਸ ਲਈ ਪੂਰੀ ਤਰ੍ਹਾਂ ਤਿਆਰ ਹਾਂ। ਇਸੇ ਕਾਰਨ ਪਾਕਿਸਤਾਨ ਨੇ ਆਪਣੀ ਪੂਰਬੀ ਸੀਮਾ 'ਤੇ ਫੌਜ ਦੀ ਗਿਣਤੀ ਵਧਾ ਦਿੱਤੀ ਹੈ। ਗੌਰਤਲਬ ਹੈ ਕਿ ਬਾਲਾਕੋਟ ਏਅਰਸਟ੍ਰਾਈਕ ਦੇ ਬਾਅਦ ਪਾਕਿਸਤਾਨ ਨੇ ਭਾਰਤੀ ਉਡਾਣਾਂ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ। ਲੱਗਭਗ 4 ਮਹੀਨੇ ਬਾਅਦ ਭਾਰਤ ਸਮੇਤ ਹੋਰ ਜਹਾਜ਼ਾਂ ਲਈ ਆਪਣਾ ਏਅਰਸਪੇਸ ਖੋਲ੍ਹਿਆ ਸੀ।