ਭਾਰਤ ਦੀ ਕਾਰਵਾਈ ਤੋਂ ਬੌਖਲਾਇਆ Pakistan, ਭਾਰਤੀ ਡਿਪਲੋਮੈਟ ਨੂੰ 24 ਘੰਟਿਆਂ ਅੰਦਰ ਦੇਸ਼ ਛੱਡਣ ਦਾ ਹੁਕਮ
Wednesday, May 14, 2025 - 05:52 AM (IST)

ਇਸਲਾਮਾਬਾਦ : ਭਾਰਤ ਵੱਲੋਂ ਪਾਕਿਸਤਾਨੀ ਅਫ਼ਸਰ ਨੂੰ ਕੱਢਣ ਦੀ ਕਾਰਵਾਈ ਤੋਂ ਪਾਕਿਸਤਾਨ ਭੜਕ ਗਿਆ ਹੈ। ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਮੰਗਲਵਾਰ ਨੂੰ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੂੰ 'ਪਰਸੋਨਾ ਨਾਨ ਗ੍ਰਾਟਾ' (persona non grata) ਐਲਾਨ ਦਿੱਤਾ। ਭਾਰਤੀ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।
ਪਾਕਿਸਤਾਨ ਨੇ ਭਾਰਤੀ ਡਿਪਲੋਮੈਟ ਬਾਰੇ ਕੀ ਕਿਹਾ?
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨਰ ਦਫ਼ਤਰ ਦੇ ਇੱਕ ਕਰਮਚਾਰੀ ਨੂੰ ਉਸਦੇ ਵਿਸ਼ੇਸ਼ ਦਰਜੇ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਰਸੋਨਾ ਨਾਨ-ਗ੍ਰੇਟਾ ਐਲਾਨ ਕੀਤਾ ਹੈ। ਮੰਤਰਾਲੇ ਵਿੱਚ ਭਾਰਤੀ ਚਾਰਜ ਡੀ ਅਫੇਅਰਜ਼ ਨੂੰ ਇਸ ਫੈਸਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਭਾਰਤ ਦੀ ਚਿਤਾਵਨੀ ਤੋਂ ਘਬਰਾਇਆ ਪਾਕਿਸਤਾਨ! ਕਿਹਾ- 'ਅਸੀਂ ਅੱਤਵਾਦ ਨਾਲ ਸਾਰੇ ਰਿਸ਼ਤੇ ਤੋੜ ਦਿੱਤੇ'
ਭਾਰਤ ਨੇ ਪਹਿਲਾਂ ਪਾਕਿਸਤਾਨੀ ਅਧਿਕਾਰੀ ਵਿਰੁੱਧ ਕੀਤੀ ਸੀ ਕਾਰਵਾਈ
ਪਾਕਿਸਤਾਨ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਪਹਿਲਾਂ ਭਾਰਤ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਦਫ਼ਤਰ ਦੇ ਇੱਕ ਅਧਿਕਾਰੀ ਨੂੰ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਦੇਸ਼ ਛੱਡਣ ਦਾ ਹੁਕਮ ਜਾਰੀ ਕੀਤਾ ਸੀ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨਰ ਦਫ਼ਤਰ ਦਾ ਇੱਕ ਅਧਿਕਾਰੀ ਆਪਣੇ ਅਧਿਕਾਰਤ ਅਹੁਦੇ ਅਨੁਸਾਰ ਕੰਮ ਨਹੀਂ ਕਰ ਰਿਹਾ ਸੀ। ਸਬੰਧਤ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਹਾਲਾਂਕਿ, ਸਰਕਾਰ ਨੇ ਪਾਕਿਸਤਾਨੀ ਅਧਿਕਾਰੀ ਦੀ ਪਛਾਣ ਅਤੇ ਉਹ ਕਿਸ ਤਰ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਇਹ ਵੀ ਪੜ੍ਹੋ : Cannes Film Festival ਦਾ ਸ਼ਾਨਦਾਰ ਆਗਾਜ਼, ਹੱਥ 'ਚ ਤੋਤਾ ਲੈ ਕੇ ਕਾਨਸ ਪੁੱਜੀ ਉਰਵਸ਼ੀ ਰੌਤੇਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8