ਅਦਾਲਤ ''ਚ ਪੇਸ਼ ਹੋਏ ਜ਼ਰਦਾਰੀ, ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਨੇ ਕੀਤੀ ਹਿਰਾਸਤ ਦੀ ਮੰਗ

06/11/2019 1:56:43 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੂੰ ਦੇਸ਼ ਦੀ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਨੇ ਮੰਗਲਵਾਰ ਇੱਥੋਂ ਦੀ ਜਵਾਬਦੇਹੀ ਅਦਾਲਤ ਵਿਚ ਪੇਸ਼ ਕੀਤਾ। ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਨੇ ਅਦਾਲਤ ਤੋਂ ਜ਼ਰਦਾਰੀ ਦੀ ਹਿਰਾਸਤ ਦੀ ਮੰਗ ਕੀਤੀ। ਇਕ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਫਰਜ਼ੀ ਬੈਂਕ ਖਾਤਾ ਮਾਮਲੇ ਵਿਚ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਸੀ। 

ਇਸਲਾਮਾਬਾਦ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜਮਾਨਤ ਪਟੀਸ਼ਨ ਖਾਰਿਜ ਕਰ ਦੇਣ ਦੇ ਬਾਅਦ ਪੁਲਸ ਅਤੇ ਮਹਿਲਾ ਅਧਿਕਾਰੀਆਂ ਨਾਲ ਗਈ ਪਾਕਿਸਤਾਨ ਦੀ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੀ ਟੀਮ ਨੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ ਪ੍ਰਧਾਨ ਨੂੰ ਗ੍ਰਿਫਤਾਰ ਕੀਤਾ। ਐੱਨ.ਏ.ਬੀ. ਨੇ ਐਤਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਦਾ ਵਾਰੰਟ ਜਾਰੀ ਕੀਤਾ ਸੀ।

ਮੰਗਲਵਾਰ ਨੂੰ ਉਨ੍ਹਾਂ ਦੇ ਇੱਥੇ ਪਹੁੰਚਣ ਤੋਂ ਪਹਿਲਾਂ ਡਾਕਟਰਾਂ ਦੀ ਤਿੰਨ ਮੈਂਬਰੀ ਟੀਮ ਨੇ ਸਾਬਕਾ ਰਾਸ਼ਟਰਪਤੀ ਦੀ ਮੈਡੀਕਲ ਜਾਂਚ ਕੀਤੀ। ਐੱਨ.ਏ.ਬੀ. ਦੇ ਸੂਤਰਾਂ ਮੁਤਾਬਕ ਹਿਰਾਸਤ ਵਿਚ ਲਏ ਜਾਣੇ ਲਈ ਜ਼ਰਦਾਰੀ ਸਰੀਰਕ ਤੌਰ 'ਤੇ ਠੀਕ ਪਾਏ ਗਏ। ਜ਼ਰਦਾਰੀ (63) ਅਤੇ ਉਨ੍ਹਾਂ ਦੀ ਭੈਣ 'ਤੇ ਗੈਰ ਕਾਨੂੰਨੀ ਤਰੀਕੇ ਨਾਲ ਹਾਸਲ ਕੀਤੇ ਗਏ ਧਨ ਨੂੰ ਪਾਕਿਸਤਾਨ ਤੋਂ ਬਾਹਰ ਭੇਜਣ ਲਈ ਫਰਜ਼ੀ ਬੈਂਕ ਖਾਤਿਆਂ ਦੀ ਵਰਤੋਂ ਕਰਨ ਦਾ ਦੋਸ਼ ਹੈ। ਐੱਨ.ਏ.ਬੀ. ਦੇ ਅਧਿਕਾਰੀਆਂ ਮੁਤਾਬਕ ਦੋਹਾਂ ਨੇ ਇਨ੍ਹਾਂ ਕਥਿਤ ਫਰਜ਼ੀ ਬੈਂਕ ਖਾਤਿਆਂ ਜ਼ਰੀਏ 15 ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਸੀ।


Vandana

Content Editor

Related News