ਵਿਸ਼ੇਸ਼ ਜਹਾਜ਼ ਰਾਹੀਂ ਵੁਹਾਨ ਪਹੁੰਚਾਈਆਂ ਗਈਆਂ ਪਾਕਿਸਤਾਨ ''ਚ ਮਾਰੇ ਗਏ 5 ਚੀਨੀ ਨਾਗਰਿਕਾਂ ਦੀਆਂ ਲਾਸ਼ਾਂ
Monday, Apr 01, 2024 - 06:28 PM (IST)
ਬੀਜਿੰਗ (ਭਾਸ਼ਾ)- ਪਾਕਿਸਤਾਨ ਵਿਚ ਆਤਮਘਾਤੀ ਬੰਬ ਹਮਲੇ ਵਿਚ ਮਾਰੇ ਗਏ 5 ਚੀਨੀ ਕਰਮਚਾਰੀਆਂ ਦੀਆਂ ਲਾਸ਼ਾਂ ਸੋਮਵਾਰ ਨੂੰ ਪਾਕਿਸਤਾਨੀ ਫੌਜ ਦੇ ਇਕ ਵਿਸ਼ੇਸ਼ ਜਹਾਜ਼ ਰਾਹੀਂ ਵੁਹਾਨ ਲਿਆਂਦੀਆਂ ਗਈਆਂ। ਇਸ ਦੌਰਾਨ, ਬੀਜਿੰਗ ਨੇ ਅੱਤਵਾਦੀ ਹਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਸੀ.ਪੀ.ਈ.ਸੀ. ਪ੍ਰੋਜੈਕਟਾਂ ਵਿੱਚ ਕੰਮ ਕਰਦੇ ਆਪਣੇ ਸੈਂਕੜੇ ਕਰਮਚਾਰੀਆਂ ਲਈ ਸੁਰੱਖਿਆ ਉਪਾਅ ਵਧਾਉਣ ਦੀ ਯੋਜਨਾ ਬਣਾਈ ਹੈ। 26 ਮਾਰਚ ਨੂੰ, ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਸੂਬੇ ਖੈਬਰ-ਪਖਤੂਨਖਵਾ ਵਿੱਚ ਇੱਕ ਵਿਸਫੋਟਕ ਨਾਲ ਭਰੇ ਵਾਹਨ ਨੇ ਇੱਕ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਘੱਟੋ-ਘੱਟ 5 ਚੀਨੀ ਨਾਗਰਿਕਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਮਾਮਲੇ 'ਚ ਬੋਲਿਆ ਅਮਰੀਕਾ, ਕਿਸੇ ਨੂੰ ਵੀ ਲਛਮਣ ਰੇਖਾ ਪਾਰ ਨਹੀਂ ਕਰਨੀ ਚਾਹੀਦੀ
60 ਅਰਬ ਅਮਰੀਕੀ ਡਾਲਰ ਦੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (ਸੀ.ਪੀ.ਈ.ਸੀ.) ਦੀ ਅਗਵਾਈ ਹੇਠ ਚਲਾਏ ਜਾ ਰਹੇ ਕਈ ਪ੍ਰੋਜੈਕਟਾਂ ਵਿੱਚ ਹਜ਼ਾਰਾਂ ਚੀਨੀ ਕਰਮਚਾਰੀ ਪਾਕਿਸਤਾਨ ਵਿੱਚ ਕੰਮ ਕਰ ਰਹੇ ਹਨ। ਚੀਨ ਨੇ ਆਪਣੇ ਨਾਗਰਿਕਾਂ ਦੀ ਮੌਤ ਦੀ ਜਾਂਚ ਲਈ ਪਿਛਲੇ ਸ਼ੁੱਕਰਵਾਰ ਨੂੰ ਆਪਣੇ ਅਧਿਕਾਰੀਆਂ ਨੂੰ ਪਾਕਿਸਤਾਨ ਭੇਜਿਆ ਸੀ ਅਤੇ ਕਈ ਚੀਨੀ ਕੰਪਨੀਆਂ ਨੇ ਅਸ਼ਾਂਤ ਉੱਤਰ-ਪੱਛਮੀ ਖੇਤਰ ਵਿੱਚ ਪਣ-ਬਿਜਲੀ ਪ੍ਰਾਜੈਕਟਾਂ 'ਤੇ ਕੰਮ ਰੋਕ ਦਿੱਤਾ ਹੈ। ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਵਾਂਗ ਵੇਨਬਿਨ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ''ਪਾਕਿਸਤਾਨ 'ਚ ਦਾਸੂ ਪ੍ਰਾਜੈਕਟ 'ਤੇ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ 5 ਚੀਨੀ ਨਾਗਰਿਕਾਂ ਦੀਆਂ ਲਾਸ਼ਾਂ ਪਾਕਿਸਤਾਨੀ ਫੌਜੀ ਜਹਾਜ਼ਾਂ ਰਾਹੀਂ ਅੱਜ ਚੀਨ ਵਾਪਸ ਲਿਆਂਦੀਆਂ ਗਈਆਂ।'' ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਚੀਨੀ ਨਾਗਰਿਕਾਂ 'ਤੇ ਹੋਏ ਘਾਤਕ ਅੱਤਵਾਦੀ ਹਮਲੇ ਦੀ ਸਾਂਝੀ ਜਾਂਚ ਦੇ ਹੁਕਮ ਦਿੱਤੇ ਸਨ। ਬੀਜਿੰਗ ਨੇ ਇਸਲਾਮਾਬਾਦ 'ਤੇ ਹਮਲਾਵਰਾਂ ਦੀ ਭਾਲ ਤੇਜ਼ ਕਰਨ ਅਤੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਲਈ ਪ੍ਰਭਾਵੀ ਕਦਮ ਚੁੱਕਣ ਲਈ ਜ਼ੋਰ ਦਿੱਤਾ ਸੀ।
ਇਹ ਵੀ ਪੜ੍ਹੋ: ਇਨ੍ਹਾਂ 4 ਪੰਜਾਬੀਆਂ ਦੀ ਭਾਲ 'ਚ ਜੁਟੀ ਕੈਨੇਡੀਅਨ ਪੁਲਸ, ਜਾਣੋ ਕੀ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।