ਪਾਕਿਸਤਾਨ ਅਤੇ ਚੀਨ ਨੇ ਕਈ ਸਮਝੌਤਿਆਂ ''ਤੇ ਕੀਤੇ ਦਸਤਖ਼ਤ, ਗਵਾਦਰ ਹਵਾਈ ਅੱਡੇ ਦਾ ਕੀਤਾ ਉਦਘਾਟਨ
Tuesday, Oct 15, 2024 - 03:58 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸੋਮਵਾਰ ਨੂੰ ਚੀਨ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਦੇ ਨਾਲ-ਨਾਲ ਆਪਸੀ ਅਤੇ ਖੇਤਰੀ ਹਿੱਤਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਨੇ ਕਈ ਸਮਝੌਤਿਆਂ 'ਤੇ ਦਸਤਖਤ ਕੀਤੇ ਅਤੇ ਆਨਲਾਈਨ ਮਾਧਿਅਮ ਰਾਹੀਂ ਬੀਜਿੰਗ ਦੁਆਰਾ ਫੰਡ ਪ੍ਰਾਪਤ ਗਵਾਦਰ ਹਵਾਈ ਅੱਡੇ ਦਾ ਉਦਘਾਟਨ ਕੀਤਾ। ਸਰਕਾਰੀ ਰੇਡੀਓ ਪਾਕਿਸਤਾਨ ਦੀ ਰਿਪੋਰਟ ਅਨੁਸਾਰ ਵਫ਼ਦ ਪੱਧਰੀ ਮੀਟਿੰਗ ਦੌਰਾਨ ਦੋਵਾਂ ਨੇਤਾਵਾਂ ਨੇ ਆਪਸੀ ਵਿਸ਼ਵਾਸ ਅਤੇ ਸਾਂਝੇ ਸਿਧਾਂਤਾਂ 'ਤੇ ਆਧਾਰਿਤ ਪਾਕਿਸਤਾਨ-ਚੀਨ ਰਣਨੀਤਕ ਸਹਿਯੋਗੀ ਭਾਈਵਾਲੀ 'ਤੇ ਤਸੱਲੀ ਪ੍ਰਗਟਾਈ।
ਇਹ ਵੀ ਪੜ੍ਹੋ: ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਅਤੇ ਆਪਸੀ, ਖੇਤਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਦੋਹਾਂ ਨੇਤਾਵਾਂ ਨੇ ਸਾਰੇ ਪ੍ਰਮੁੱਖ ਮੁੱਦਿਆਂ 'ਤੇ ਇਕ-ਦੂਜੇ ਦੇ ਸਮਰਥਨ ਨੂੰ ਦੁਹਰਾਇਆ ਅਤੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਪੜਾਅ ਦੋ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਦੋਵਾਂ ਨੇਤਾਵਾਂ ਨੇ ਤਸੱਲੀ ਪ੍ਰਗਟਾਈ ਕਿ 60 ਅਰਬ ਅਮਰੀਕੀ ਡਾਲਰ ਦੇ ਸੀ.ਪੀ.ਈ.ਸੀ. ਦੇ ਤਹਿਤ ਸਹਿਯੋਗ ਇੱਕ ਨਵੇਂ ਪੜਾਅ ਵਿੱਚ ਦਾਖ਼ਲ ਹੋਇਆ ਹੈ। ਪ੍ਰਧਾਨ ਮੰਤਰੀ ਸ਼ਰੀਫ ਨੇ ਲੀ ਨੂੰ ਭਰੋਸਾ ਦਿਵਾਇਆ ਕਿ ਪਾਕਿਸਤਾਨ ਚੀਨੀ ਨਿਵਾਸੀਆਂ ਅਤੇ ਦੇਸ਼ ਵਿੱਚ ਪ੍ਰੋਜੈਕਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੋਵੇਂ ਧਿਰਾਂ ਦੁਵੱਲੇ ਸਹਿਯੋਗ ਦੇ ਸਾਰੇ ਖੇਤਰਾਂ ਨੂੰ ਮਜ਼ਬੂਤ ਕਰਨ ਸਮੇਤ ਉੱਚ ਪੱਧਰੀ ਸੰਪਰਕ ਜਾਰੀ ਰੱਖਣ ਲਈ ਸਹਿਮਤ ਹੋਈਆਂ।
ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8