ਪਾਕਿ : ਸਖਤ ਸੁਰੱਖਿਆ ''ਚ ਈਸਾਈ ਭਾਈਚਾਰੇ ਨੇ ਮਨਾਈ ਕ੍ਰਿਸਮਸ
Thursday, Dec 26, 2019 - 11:08 AM (IST)

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਨੇ ਸਖਤ ਸੁਰੱਖਿਆ ਦੇ ਵਿਚ ਯੀਸ਼ੂ ਮਸੀਹ ਦੇ ਜਨਮ ਦਾ ਰਵਾਇਤੀ ਉਤਸਵ ਮਤਲਬ ਕ੍ਰਿਸਮਸ ਮਨਾਈ। ਅੰਗਰੇਜ਼ੀ ਸਮਾਚਾਰ ਏਜੰਸੀ ਡਾਨ ਦੀਆਂ ਖਬਰਾਂ ਵਿਚ ਦੱਸਿਆ ਗਿਆ ਕਿ ਬੁੱਧਵਾਰ ਨੂੰ ਦੇਸ਼ ਭਰ ਵਿਚ ਚਰਚਾਂ ਨੂੰ ਰੋਸ਼ਨ ਕੀਤਾ ਗਿਆ ਅਤੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ, ਜਿੱਥੇ ਸ਼ਰਧਾਲੂਆਂ ਨੇ ਪ੍ਰਾਰਥਾਨਾਵਾਂ ਕੀਤੀਆਂ।
ਖਬਰਾਂ ਮੁਤਾਬਕ ਈਸਾਈ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਖਤ ਸੁੱਰਖਿਆ ਇੰਤਜ਼ਾਮ ਕੀਤੇ ਗਏ ਸਨ। ਇਸ ਦੇ ਨਾਲ ਹੀ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਚਰਚਾਂ ਦੇ ਬਾਹਰ ਹਥਿਆਰਬੰਦ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵਿੱਟਰ ਜ਼ਰੀਏ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Wishing all our Christian citizens a Happy Christmas.
— Imran Khan (@ImranKhanPTI) December 25, 2019
ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਦੁਨੀਆ ਭਰ ਦੇ ਲੋਕਾਂ ਅਤੇ ਕ੍ਰਿਸਮਸ ਦੀ ਵਧਾਈ ਦਿੱਤੀ ਅਤੇ ਆਪਣੇ ਸੰਦੇਸ਼ ਵਿਚ ਯੀਸ਼ੂ ਵੱਲੋਂ ਦਿੱਤੇ ਸ਼ਾਂਤੀ ਦੇ ਸੰਦੇਸ਼ ਨੂੰ ਸ਼ਾਮਲ ਕੀਤਾ।ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ ਨੇ ਵੀ ਭਾਈਚਾਰੇ ਦੇ ਮੈਂਬਰਾਂ ਨੂੰ ਕ੍ਰਿਸਮਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।