ਪਾਕਿ ''ਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਹੋਈ 2,85,191

Tuesday, Aug 11, 2020 - 04:30 PM (IST)

ਇਸਲਾਮਾਬਾਦ (ਭਾਸ਼ਾ) ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 531 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 2,85,191 ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ 15 ਹੋਰ ਲੋਕਾਂ ਦੀ ਜਾਨ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 6,112 ਹੋ ਗਈ ਹੈ। ਮੰਤਰਾਲੇ ਨੇ ਇਹ ਵੀ ਦੱਸਿਆ ਕਿ ਹੁਣ ਤੱਕ 2,61,246 ਲੋਕ ਠੀਕ ਹੋ ਚੁੱਕੇ ਹਨ। ਉੱਥੇ 780 ਮਰੀਜ਼ਾਂ ਦੀ ਹਾਲਤ ਗੰਭੀਰ ਹੈ। 

ਪੜ੍ਹੋ ਇਹ ਅਹਿਮ ਖਬਰ- ਤਾਲਿਬਾਨੀ ਕੈਦੀਆਂ ਦੀ ਰਿਹਾਈ 'ਤੇ US ਵੱਲੋਂ ਗਨੀ ਨੂੰ 'ਸ਼ਾਨਦਾਰ ਜਵਾਬ'

ਇਸ ਨੇ ਦੱਸਿਆ ਕਿ 531 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪਾਕਿਸਤਾਨ ਵਿਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 2,85,191 ਹੋ ਗਏ ਹਨ। ਮੰਤਰਾਲੇ ਦੇ ਮੁਤਾਬਕ ਸਿੰਧ ਵਿਚ ਸਭ ਤੋਂ ਵੱਧ 1,23,849 ਮਾਮਲੇ ਸਾਹਮਣੇ ਆਏ ਹਨ ਜਦਕਿ ਪੰਜਾਬ ਵਿਚ 94,586, ਖੈਬਰ-ਪਖਤੂਨਖਵਾ ਵਿਚ 34,755, ਇਸਲਾਮਾਬਾਦ ਵਿਚ 15,281, ਬਲੋਚਿਸਤਾਨ ਵਿਚ 11,391, ਗਿਲਗਿਤ-ਬਾਲਟੀਸਤਾਨ ਵਿਚ 2,371 ਅਤੇ ਮਕਬੂਜ਼ਾ ਕਸ਼ਮੀਰ ਵਿਚ 2,150 ਲੋਕਾਂ ਦੇ ਕੋਰੋਨਾਵਾਇਰਸ ਨਾਲ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਦੇਸ਼ ਵਿਚ 21,65,811 ਨਮੂਨਿਆਂ ਦਾ ਪਰੀਖਣ ਕੀਤਾ ਜਾ ਚੁੱਕਾ ਹੈ ਜਿਹਨਾਂ ਵਿਚੋਂ 18,227 ਨਮੂਨਿਆਂ ਦੀ ਜਾਂਚ ਪਿਛਲੇ 24 ਘੰਟਿਆਂ ਵਿਚ ਕੀਤੀ ਗਈ।


Vandana

Content Editor

Related News