ਚੀਨ ਦੇ ਸਿਨੋਫਾਰਮ ਤੋਂ ਕੋਰੋਨਾ ਵੈਕਸੀਨ ਦੀਆਂ 12 ਲੱਖ ਡੋਜ਼ ਖਰੀਦੇਗਾ ਪਾਕਿ

12/31/2020 12:41:26 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਵੀ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। 22 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ ਚਾਰ ਲੱਖ 79 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਉੱਥੇ 10 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪਾਕਿਸਤਾਨ 12 ਲੱਖ (1.2 ਮਿਲੀਅਨ) ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਚੀਨ ਦੇ ਸਿਨੋਫਾਰਮ ਤੋਂ ਖਰੀਦੇਗਾ। ਵੀਰਵਾਰ ਨੂੰ ਇਕ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। 

ਪਾਕਿਸਤਾਨੀ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਨੇ ਟਵਿੱਟਰ 'ਤੇ ਕਿਹਾ ਕਿ ਕੈਬਨਿਟ ਕਮੇਟੀ ਨੇ ਸ਼ੁਰੂਆਤ ਵਿਚ ਚੀਨੀ ਕੰਪਨੀ ਸਿਨੋਫਾਰਮ ਤੋਂ ਵੈਕਸੀਨ ਦੀਆਂ 1.2 ਮਿਲੀਅਨ ਖੁਰਾਕਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ ਜੋ 2021 ਦੀ ਪਹਿਲੀ ਤਿਮਾਹੀ ਵਿਚ ਫਰੰਟਲਾਈਨ ਵਰਕਰਾਂ ਨੂੰ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਚੀਨ ਨੇ ਵੀਰਵਾਰ ਨੂੰ ਇਸ ਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਅਫਗਾਨਿਸਤਾਨ : ਕਾਬੁਲ 'ਚ ਧਮਾਕਾ, ਇਕ ਦੀ ਮੌਤ ਤੇ ਦੋ ਹੋਰ ਜ਼ਖਮੀ

ਇਸ ਟੀਕੇ ਨੂੰ ਚੀਨ ਦੀ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਬਣਾਇਆ ਗਿਆ ਹੈ। ਵਾਇਰਸ ਦੇ ਖਿਲਾਫ਼ ਇਹ ਵੈਕਸੀਨ 79.34 ਫੀਸਦੀ ਅਸਰਦਾਰ ਹੈ। ਇੱਥੇ ਦੱਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਕੋਰੋਨਾ ਦੇ ਟੀਕਿਆਂ ਨੂੰ ਖਰੀਦਣ ਦੇ ਲਈ 150 ਮਿਲੀਅਨ ਡਾਲਰ ਦੇ ਫੰਡ ਨੂੰ ਮਨਜ਼ੂਰੀ ਦਿੱਤੀ ਸੀ। ਇਸ ਦੀ ਵਰਤੋ ਆਬਾਦੀ ਦੇ ਸਭ ਤੋਂ ਸੰਵੇਦਨਸ਼ੀਲ ਲੋਕਾਂ ਲਈ ਹੋਵੇਗੀ। 

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News