ਪਾਕਿਸਤਾਨ ''ਚ ਕੋਰੋਨਾ ਵਾਇਰਸ ਦੇ 244 ਨਵੇਂ ਮਾਮਲੇ ਆਏ ਸਾਹਮਣੇ, 6 ਮੌਤਾਂ
Monday, Dec 13, 2021 - 03:21 PM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 244 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਘਾਤਕ ਵਾਇਰਸ ਦੀ ਲਾਗ ਕਾਰਨ 6 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (NCOC) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਐੱਨ.ਸੀ.ਓ.ਸੀ. ਨੇ ਕਿਹਾ ਕਿ ਦੇਸ਼ ਵਿਚ ਹੁਣ ਤੱਕ 12,89,293 ਲੋਕ ਇਸ ਮਹਾਮਾਰੀ ਤੋਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚੋਂ 12,51,409 ਲੋਕ ਇਸ ਮਹਾਮਾਰੀ ਤੋਂ ਛੁਟਕਾਰਾ ਪਾ ਚੁੱਕੇ ਹਨ।
ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 9,048 ਐਕਟਿਵ ਕੇਸ ਹਨ, ਜਿਨ੍ਹਾਂ ਵਿਚੋਂ 731 ਲੋਕਾਂ ਦੀ ਹਾਲਤ ਗੰਭੀਰ ਹੈ। ਐੱਨ.ਸੀ.ਓ.ਸੀ. ਨੇ ਕਿਹਾ ਕਿ ਐਤਵਾਰ ਨੂੰ ਇਸ ਘਾਤਕ ਵਾਇਰਸ ਕਾਰਨ 6 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 28,836 ਹੋ ਗਈ। ਪਾਕਿਸਤਾਨ ਦਾ ਦੱਖਣੀ ਸਿੰਧ ਸੂਬਾ ਇਸ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਹੁਣ ਤੱਕ ਇੱਥੇ 4,78,017 ਲੋਕ ਸੰਕਰਮਿਤ ਹੋਏ ਹਨ। ਇਸ ਤੋਂ ਬਾਅਦ ਪੰਜਾਬ ਸੂਬੇ ਵਿਚ 4,43,886 ਮਾਮਲੇ ਸਾਹਮਣੇ ਆਏ ਹਨ।