ਪਾਕਿਸਤਾਨ ''ਚ ਕੋਰੋਨਾ ਵਾਇਰਸ ਦੇ 358 ਨਵੇਂ ਮਾਮਲੇ ਆਏ ਸਾਹਮਣੇ
Monday, Dec 27, 2021 - 01:42 PM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 358 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 12,93,440 ਹੋ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐਨ.ਸੀ.ਓ.ਸੀ.) ਨੇ ਇਹ ਜਾਣਕਾਰੀ ਦਿੱਤੀ।
NCOC ਨੇ ਕਿਹਾ ਕਿ ਇਸ ਸਮੇਂ ਦੌਰਾਨ ਇਸ ਘਾਤਕ ਵਾਇਰਸ ਦੇ ਸੰਕਰਮਣ ਕਾਰਨ ਦੋ ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 28,970 ਹੋ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 446 ਲੋਕਾਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲੀ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਨੂੰ ਹਰਾਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 12,54,859 ਹੋ ਗਈ ਹੈ। ਪਾਕਿਸਤਾਨ ਦਾ ਸਿੰਧ ਸੂਬਾ ਇਸ ਮਹਾਮਾਰੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ ਅਤੇ ਉੱਥੇ ਕੋਰੋਨਾ ਸੰਕਰਮਣ ਦੇ 4,80,525 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਪੰਜਾਬ ਸੂਬੇ ਵਿਚ ਇਸ ਮਹਾਮਾਰੀ ਨਾਲ 4,44,553 ਲੋਕ ਪ੍ਰਭਾਵਿਤ ਹੋਏ ਹਨ।