ਪਾਕਿ ''ਚ ਕੋਵਿਡ-19 ਦੇ ਮਾਮਲੇ 52,000 ਦੇ ਪਾਰ, 1,101 ਲੋਕਾਂ ਦੀ ਮੌਤ

5/23/2020 4:37:53 PM

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਵਿਚ ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਸੁਚੇਤ ਕੀਤਾ ਹੈ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਜੇਕਰ ਲੋਕ ਸਾਵਧਾਨੀਆਂ ਨਹੀਂ ਵਰਤਦੇ ਹਨ ਤਾਂ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਵੱਧਦੀ ਜਾਵੇਗੀ। ਪਾਕਿਸਤਾਨ ਵਿਚ ਪੀੜਤਾਂ ਦੀ ਗਿਣਤੀ 52,000 ਨੂੰ ਪਾਰ ਕਰ ਗਈ ਹੈ, ਜਦੋਂ ਕਿ 1,101 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਵਿਚ ਸਿਹਤ ਮਾਮਲਿਆਂ 'ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਜਫਰ ਮਿਰਜ਼ਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਹਫ਼ਤੇ ਦੀ ਵਾਇਰਸ ਟਰੈਕਿੰਗ ਰਿਪੋਰਟ ਚੰਗੀ ਨਹੀਂ ਸੀ ਅਤੇ ਜੇਕਰ ਸਾਵਧਾਨੀ ਨਹੀਂ ਵਰਤੀ ਗਈ ਤਾਂ ਵਾਇਰਸ ਕਈ ਗੁਣਾ ਵੱਧ ਜਾਵੇਗਾ।

ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ ਇੰਫੈਕਸ਼ਨ ਦੇ 52,437 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਿੰਧ ਵਿਚ 20,883, ਪੰਜਾਬ ਵਿਚ 18,730, ਖੈਬਰ-ਪਖਤੂਨਖਵਾ ਵਿਚ 7,391, ਬਲੂਚਿਸਤਾਨ ਵਿਚ 3, 198, ਇਸਲਾਮਾਬਾਦ ਵਿਚ 1,457, ਗਿਲਗਿਤ-ਬਾਲਤੀਸਤਾਨ ਵਿਚ 607 ਅਤੇ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਵਿਚ 171 ਮਾਮਲੇ ਹਨ। ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ ਕੁੱਲ 1,743 ਨਵੇਂ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ 16,653 ਮਰੀਜ ਠੀਕ ਹੋ ਚੁੱਕੇ ਹਨ, ਜਦੋਂਕਿ ਪਿਛਲੇ 24 ਘੰਟਿਆਂ ਵਿਚ 34 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 1,101 ਹੋ ਗਈ ਹੈ । ਦੇਸ਼ ਭਰ ਵਿਚ ਹੁਣ ਤੱਕ 4,60,692 ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿਚ ਪਿਛਲੇ 24 ਘੰਟਿਆਂ ਵਿਚ 14,705 ਦੀ ਜਾਂਚ ਹੋਈ ਹੈ। ਇਸ ਵਿਚ ਵਿਰੋਧੀ ਨੇਤਾ ਅਤੇ ਪਾਕਿਸਤਾਨ ਮੁਸਲਮਾਨ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ) ਦੇ ਪ੍ਰਧਾਨ ਸ਼ਹਿਬਾਜ ਸ਼ਰੀਫ ਦੀ ਕੋਰੋਨਾ ਵਾਇਰਸ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

cherry

Content Editor cherry