ਪਾਕਿਸਤਾਨ ''ਚ ਕੋਰੋਨਾ ਵਾਇਰਸ ਦੇ ਮਾਮਲਿਆਂ ''ਚ ਆਈ ਕਮੀ

Tuesday, Jul 21, 2020 - 05:06 PM (IST)

ਪਾਕਿਸਤਾਨ ''ਚ ਕੋਰੋਨਾ ਵਾਇਰਸ ਦੇ ਮਾਮਲਿਆਂ ''ਚ ਆਈ ਕਮੀ

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਕੁੱਲ 1,013 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਢਾਈ ਮਹੀਨੇ ਵਿਚ ਇਕ ਦਿਨ ਵਿਚ ਸਭ ਤੋਂ ਘੱਟ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ 2,66,095 ਪਹੁੰਚ ਗਈ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਨਾਲ 40 ਲੋਕਾਂ ਦੀ ਮੌਤ ਦੇ ਬਾਅਦ ਖ਼ਤਰਨਾਕ ਵਾਇਰਸ ਦੇ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,639 ਹੋ ਗਈ। ਉਥੇ ਹੀ 1,481 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਦੇਸ਼ ਵਿਚ 208,030 ਮਰੀਜ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਸਭ ਤੋਂ ਜ਼ਿਆਦਾ 113,553 ਮਾਮਲੇ ਸਿੰਧ ਸੂਬੇ, ਪੰਜਾਬ ਵਿਚ 90,444, ਖ਼ੈਬਰ-ਪਖ਼ਤੂਨਖਵਾ ਵਿਚ 32,243, ਇਸਲਾਮਾਬਾਦ ਵਿਚ 14,625, ਬਲੂਚਿਸਤਾਨ ਵਿਚ 11,441, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 1,922, ਗਿਲਗਿਤ-ਬਾਲਤੀਸਤਾਨ ਵਿਚ 1,868 ਮਾਮਲੇ ਹਨ। ਦੇਸ਼ ਵਿਚ 2 ਮਈ ਦੇ ਬਾਅਦ ਤੋਂ ਪਹਿਲੀ ਵਾਰ ਇੰਨੀ ਘੱਟ ਗਿਣਤੀ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।  ਕੁੱਲ 8,716 ਨਮੂਨਿਆਂ ਦੀ ਜਾਂਚ ਵਿਚ 1,012 ਲੋਕ ਪੀੜਤ ਪਾਏ ਗਏ।


author

cherry

Content Editor

Related News