ਪਾਕਿਸਤਾਨ ''ਚ ਕੋਵਿਡ-19 ਦੇ ਮਾਮਲੇ ਵੱਧ ਕੇ 2,74,908 ਹੋਏ

07/28/2020 4:03:38 PM

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 936 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 2,74,908 ਹੋ ਗਏ ਹਨ। ਸਿਹਤ ਮੰਤਰਾਲਾ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਦੌਰਾਨ ਵਾਇਰਸ ਨਾਲ ਪੀੜਤ 23 ਹੋਰ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,865 ਹੋ ਗਈ।

ਮੰਤਰਾਲਾ ਨੇ ਕਿਹਾ ਕਿ ਕੁੱਲ 2,42,436 ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਕੁੱਲ ਮਾਮਲਿਆਂ ਵਿਚ ਸਭ ਤੋਂ ਜ਼ਿਆਦਾ 1,18,824 ਮਾਮਲੇ ਸਿੰਧ ਵਿਚ ਹਨ। ਇਸ ਦੇ ਬਾਅਦ ਪੰਜਾਬ ਵਿਚ 92,279, ਖੈਬਰ-ਪਖਤੂਨਖਵਾ ਵਿਚ 33,510, ਇਸਲਾਮਾਬਾਦ ਵਿਚ 14,938, ਬਲੂਚਿਸਤਾਨ ਵਿਚ 11,624, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ  ਵਿਚ 2,040 ਅਤੇ ਗਿਲਗਿਤ-ਬਲਤੀਸਤਾਨ ਵਿਚ 2,010 ਮਾਮਲੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ ਕੁੱਲ 1,909,846 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 19,610 ਨਮੂਨਿਆਂ ਦੀ ਪਿਛਲੇ 24 ਘੰਟਿਆਂ ਵਿਚ ਜਾਂਚ ਕੀਤੀ ਗਈ।


cherry

Content Editor

Related News