ਪਾਕਿਸਤਾਨ ''ਚ ਕੋਵਿਡ-19 ਦੇ 1,114 ਨਵੇਂ ਮਾਮਲੇ, ਕੁੱਲ ਪੀੜਤਾਂ ਦੀ ਗਿਣਤੀ 277,402 ਹੋਈ
Thursday, Jul 30, 2020 - 04:20 PM (IST)
ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ 1,114 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵੀਰਵਾਰ ਨੂੰ 277,402 ਹੋ ਗਈ। ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਸਬੰਧਤ ਜਟਿਲਤਾਵਾਂ ਕਾਰਨ 32 ਹੋਰ ਲੋਕਾਂ ਦੀ ਮੌਤ ਹੋ ਗਈ।
ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ 246,131 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 1,179 ਦੀ ਹਾਲਤ ਗੰਭੀਰ ਹੈ। ਮੰਤਰਾਲਾ ਨੇ ਦੱਸਿਆ ਕਿ 1,063 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਕੁੱਲ ਪੀੜਤਾਂ ਦੀ ਗਿਣਤੀ 276,287 ਹੋ ਗਈ। ਅੰਕੜਿਆਂ ਅਨੁਸਾਰ ਪਾਕਿਸਤਾਨ ਵਿਚ 25,347 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਸਿੰਧ ਵਿਚ 120,052, ਪੰਜਾਬ ਵਿਚ 92,655, ਖ਼ੈਬਰ ਪਖ਼ਤੂਨਖਵਾ ਵਿਚ 33,845, ਇਸਲਾਮਾਬਾਦ ਵਿਚ 14,987, ਬਲੂਚਿਸਤਾਨ ਵਿਚ 2,090, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 2,065, ਗਿਲਗਿਤ-ਬਾਲਤੀਸਤਾਨ ਵਿਚ 2,065 ਮਾਮਲੇ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 1,952,730 ਨਮੂਨਿਆਂ ਦੀ ਜਾਂਚ ਹੋਈ ਹੈ।