ਪਾਕਿਸਤਾਨ: ਨਵਾਜ਼ ਸ਼ਰੀਫ ਦੇ 2 ਪੁੱਤਰ ਭ੍ਰਿਸ਼ਟਾਚਾਰ ਦੇ 3 ਮਾਮਲਿਆਂ ’ਚੋਂ ਬਰੀ
Wednesday, Mar 20, 2024 - 01:24 PM (IST)
ਕਰਾਚੀ (ਭਾਸ਼ਾ)– ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ ਰੋਕੂ ਅਦਾਲਤ ਨੇ ਮੰਗਲਵਾਰ ਨੂੰ ਨਵਾਜ਼ ਸ਼ਰੀਫ ਦੇ 2 ਪੁੱਤਰਾਂ ਨੂੰ ਭ੍ਰਿਸ਼ਟਾਚਾਰ ਦੇ 3 ਮਾਮਲਿਆਂ ’ਚ ਬਰੀ ਕਰ ਦਿੱਤਾ, ਜਿਸ ਨਾਲ ਸਾਬਕਾ ਪ੍ਰਧਾਨ ਮੰਤਰੀ ਦੇ ਪਰਿਵਾਰ ਦੀਆਂ ਦਰਪੇਸ਼ ਕਾਨੂੰਨੀ ਮੁਸ਼ਕਲਾਂ ਦਾ ਲੱਗਭਗ ਅੰਤ ਹੋ ਗਿਆ। ਹਸਨ ਅਤੇ ਹੁਸੈਨ ਨਵਾਜ਼ 2018 ’ਚ ਪਨਾਮਾ ਪੇਪਰਜ਼ ਨਾਲ ਸਬੰਧਤ ਐਵਨਫੀਲਡ, ਫਲੈਗਸ਼ਿਪ ਅਤੇ ਅਲ-ਅਜ਼ੀਜ਼ੀਆ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਫਸੇ ਸਨ। 2018 ਵਿਚ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਵੱਲੋਂ ਦਾਇਰ ਐਵਨਫੀਲਡ ਅਪਾਰਟਮੈਂਟਸ, ਅਲ-ਅਜ਼ੀਜ਼ੀਆ ਅਤੇ ਫਲੈਗਸ਼ਿਪ ਨਿਵੇਸ਼ ਮਾਮਲਿਆਂ ਦੀ ਜਾਂਚ ਵਿਚ ਸ਼ਾਮਲ ਹੋਣ ਵਿਚ ਅਸਫਲ ਰਹਿਣ ਤੋਂ ਬਾਅਦ ਦੋਵਾਂ ਭਰਾਵਾਂ ਨੂੰ ਅਪਰਾਧੀ ਐਲਾਨਿਆ ਗਿਆ ਸੀ।
ਇਹ ਵੀ ਪੜ੍ਹੋ: ਗਲੋਬਲ ਵਾਰਮਿੰਗ ਦੀ ‘ਲਕਸ਼ਮਣ ਰੇਖਾ’ ਨੇੜੇ ਖਿਸਕੀ ਧਰਤੀ, ਸੰਯੁਕਤ ਰਾਸ਼ਟਰ ਨੇ ਜਾਰੀ ਕੀਤਾ ਰੈੱਡ ਅਲਰਟ
ਹਾਲਾਂਕਿ ਉਨ੍ਹਾਂ ਦੇ ਵਿਦੇਸ਼ ਵਿਚ ਹੋਣ ਕਾਰਨ ਮੁਕੱਦਮੇ ਦੀ ਸੁਣਵਾਈ ਨਹੀਂ ਹੋ ਸਕੀ। ਮਾਮਲੇ ਵਿਚ ਮੁੱਖ ਦੋਸ਼ੀ ਉਨ੍ਹਾਂ ਦੇ ਪਿਤਾ ਨਵਾਜ਼ ਸ਼ਰੀਫ ਨੂੰ ਐਵਨਫੀਲਡ ਅਤੇ ਅਲ-ਅਜ਼ੀਜ਼ੀਆ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਫਲੈਗਸ਼ਿਪ ਕੇਸ ’ਚ ਬਰੀ ਕਰ ਦਿੱਤਾ ਗਿਆ ਸੀ। ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਧਾਨ ਨਵਾਜ਼ ਸ਼ਰੀਫ ਲਗਭਗ ਚਾਰ ਸਾਲ ਦੀ ਸਵੈ-ਜਲਾਵਤਨੀ ਤੋਂ ਬਾਅਦ ਪਿਛਲੇ ਸਾਲ ਅਕਤੂਬਰ 'ਚ ਲੰਡਨ ਤੋਂ ਪਾਕਿਸਤਾਨ ਪਰਤੇ ਸਨ।
ਇਹ ਵੀ ਪੜ੍ਹੋ: ਅਮਰੀਕਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ, ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ 'ਤੇ ਹੋਵੇਗੀ ਜੇਲ੍ਹ
ਉਨ੍ਹਾਂ ਨੇ 2 ਮਾਮਲਿਆਂ ਵਿੱਚ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਅਤੇ ਇਸਲਾਮਾਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ। ਇਸ ਨਾਲ ਉਨ੍ਹਾਂ ਦੇ ਪੁੱਤਰਾਂ ਨੂੰ ਦੋਸ਼ਾਂ ਦਾ ਸਾਹਮਣਾ ਕਰਨ ਲਈ ਲੰਡਨ ਤੋਂ ਵਾਪਸ ਆਉਣ ਦੀ ਹਿੰਮਤ ਮਿਲੀ। ਅਦਾਲਤ ਵੱਲੋਂ ਉਨ੍ਹਾਂ ਭਗੌੜਾ ਐਲਾਨ ਕਰਨ 'ਤੇ 14 ਮਾਰਚ ਤੱਕ ਰੋਕ ਦੇ ਬਾਅਦ ਦੋਵੇਂ 12 ਮਾਰਚ ਨੂੰ ਦੇਸ਼ ਪਰਤ ਆਏ ਸਨ। ਅਦਾਲਤ 'ਚ ਪੇਸ਼ ਹੋਣ 'ਤੇ ਉਨ੍ਹਾਂ ਨੂੰ ਆਖ਼ਰਕਾਰ ਜ਼ਮਾਨਤ ਮਿਲ ਗਈ। ਜਵਾਬਦੇਹੀ ਅਦਾਲਤ ਨੇ ਮੰਗਲਵਾਰ ਨੂੰ ਬਰੀ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਜੱਜ ਨਾਸਿਰ ਜਾਵੇਦ ਰਾਣਾ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ ਤਿੰਨੋਂ ਕੇਸਾਂ ਵਿੱਚੋਂ ਬਰੀ ਕਰ ਦਿੱਤਾ।
ਇਹ ਵੀ ਪੜ੍ਹੋ: ਭਾਰਤੀਆਂ 'ਚ ਕੈਨੇਡਾ 'ਚ ਪੱਕੇ ਹੋਣ ਦਾ ਘਟਿਆ ਕ੍ਰੇਜ਼, ਜਾਣੋ ਕੀ ਰਹੀ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।