ਪਾਕਿਸਤਾਨ: ਅਦਾਲਤ ਨੇ ਇਮਰਾਨ ਖਾਨ ਨੂੰ ਆਪਣੇ ਪੁੱਤਰਾਂ ਨਾਲ ਗੱਲ ਕਰਨ ਦੀ ਦਿੱਤੀ ਇਜਾਜ਼ਤ

Friday, Sep 01, 2023 - 12:27 PM (IST)

ਪਾਕਿਸਤਾਨ: ਅਦਾਲਤ ਨੇ ਇਮਰਾਨ ਖਾਨ ਨੂੰ ਆਪਣੇ ਪੁੱਤਰਾਂ ਨਾਲ ਗੱਲ ਕਰਨ ਦੀ ਦਿੱਤੀ ਇਜਾਜ਼ਤ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਅਟਕ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੇ ਪੁੱਤਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ। ਖਾਨ (70) ਨੇ ਜਸਟਿਸ ਅਬਦੁਲ ਹਸਨਤ ਜ਼ੁਲਕਾਰਨੈਨ ਦੇ ਸਾਹਮਣੇ ਪਟੀਸ਼ਨ ਦਾਇਰ ਕਰਕੇ ਆਪਣੇ ਪੁੱਤਰਾਂ ਸੁਲੇਮਾਨ ਖਾਨ ਅਤੇ ਕਾਸਿਮ ਖਾਨ ਨਾਲ ਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ ਤੋਂ ਮਾੜੀ ਖ਼ਬਰ, ਝੂਠੀ ਸ਼ਾਨ ਲਈ ਪਿਓ ਨੇ 25 ਸਾਲਾ ਡਾਕਟਰ ਧੀ ਦਾ ਕੀਤਾ ਕਤਲ

ਪਟੀਸ਼ਨ ਦੀ ਮਨਜ਼ੂਰੀ ਦਿੰਦੇ ਹੋਏ, ਜਸਟਿਸ ਜ਼ੁਲਕਾਰਨੈਨ ਨੇ ਜੇਲ੍ਹ ਅਧਿਕਾਰੀਆਂ ਨੂੰ ਕਾਨੂੰਨ ਦੇ ਅਨੁਸਾਰ ਪਟੀਸ਼ਨਕਰਤਾ ਅਤੇ ਉਸਦੇ ਪੁੱਤਰਾਂ ਵਿਚਕਾਰ ਟੈਲੀਫੋਨ 'ਤੇ ਗੱਲਬਾਤ ਦੀ ਸਹੂਲਤ ਦੇਣ ਦੇ ਨਿਰਦੇਸ਼ ਦਿੱਤੇ। ਜੱਜ ਨੇ ਆਪਣੇ ਆਦੇਸ਼ ਵਿੱਚ ਕਿਹਾ, 'ਤੁਰੰਤ ਪਟੀਸ਼ਨ ਮਨਜ਼ੂਰ ਕੀਤੀ ਜਾਂਦੀ ਹੈ। ਅਟਕ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਨਿਯਮਾਂ ਅਤੇ ਨਿਯਮ ਬੁੱਕ ਅਨੁਸਾਰ ਮੁਲਜ਼ਮ ਅਤੇ ਉਨ੍ਹਾਂ ਦੇ ਪੁੱਤਰਾਂ ਵਿਚਕਾਰ ਟੈਲੀਫੋਨ 'ਤੇ ਗੱਲਬਾਤ ਕਰਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।' ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਗੁਪਤ ਸੰਦੇਸ਼ਾਂ ਦੇ ਕਥਿਤ ਖੁਲਾਸੇ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ : ਜੋਹਾਨਸਬਰਗ 'ਚ ਇਮਾਰਤ ਨੂੰ ਅੱਗ ਲੱਗਣ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਈ 74, ਤਸਵੀਰਾਂ 'ਚ ਵੇਖੋ ਖ਼ੌਫ਼ਨਾਕ ਮੰਜ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News