ਪਾਕਿ: ਅਦਾਲਤ ਨੇ ਇਮਰਾਨ ਦੀ ਪਾਰਟੀ ਦੇ ਪ੍ਰਧਾਨ ਚੌਧਰੀ ਪਰਵੇਜ਼ ਇਲਾਹੀ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

Friday, Sep 01, 2023 - 06:03 PM (IST)

ਪਾਕਿ: ਅਦਾਲਤ ਨੇ ਇਮਰਾਨ ਦੀ ਪਾਰਟੀ ਦੇ ਪ੍ਰਧਾਨ ਚੌਧਰੀ ਪਰਵੇਜ਼ ਇਲਾਹੀ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਲਾਹੌਰ (ਪੀ. ਟੀ. ਆਈ.)- ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਮੁਖੀ ਚੌਧਰੀ ਪਰਵੇਜ਼ ਇਲਾਹੀ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਦੀ ਹਿਰਾਸਤ ਵਿਚੋਂ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ ਅਦਾਲਤ ਨੇ ਏਜੰਸੀ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਕਿਸੇ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਰਿਪੋਰਟ ਦਿੱਤੀ ਕਿ ਲਾਹੌਰ ਹਾਈ ਕੋਰਟ (ਐਲ.ਐਚ.ਐਸ) ਦੇ ਜਸਟਿਸ ਅਮਜ਼ਦ ਰਫੀਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ 'ਤੇ ਦੋਸ਼ ਲਗਾਇਆ ਸੀ ਕਿ ਉਹ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਦੇ ਹੁਕਮਾਂ ਦੇ ਬਾਵਜੂਦ ਇਲਾਹੀ ਨੂੰ ਅਦਾਲਤ ਵਿਚ ਪੇਸ਼ ਕਰਨ ਵਿਚ ਅਸਫਲ ਰਿਹਾ ਅਤੇ ਉਸ ਨੂੰ ਰਿਹਾਅ ਕਰਨ ਦਾ ਫ਼ੈਸਲਾ ਸੁਣਾਇਆ। 

ਐਨ.ਏ.ਬੀ. ਅਤੇ ਪੰਜਾਬ ਸੂਬੇ ਦੀ ਸਰਕਾਰ ਦੇ ਵਿਵਹਾਰ 'ਤੇ ਨਾਖੁਸ਼ੀ ਜਤਾਉਂਦਿਆਂ ਨਿਆਂਮੂਰਤੀ ਰਫੀਕ ਨੇ ਆਪਣੀ ਟਿੱਪਣੀ ਵਿਚ ਕਿਹਾ ਕਿ ਹਾਈ ਕੋਰਟ ਨੰੂੰ ਘੱਟ ਕਰ ਕੇ ਕੀਤਾ ਜਾ ਰਿਹਾ ਹੈ। ਐਲ.ਐਚ.ਐਸ ਨੂੰ ਹੁਕਮ ਦਿੱਤਾ ਗਿਆ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਵੇਜ਼ ਇਲਾਹੀ ਨੂੰ ਤੁਰੰਤ ਰਿਹਾਅ ਕਰਨ। ਉਹਨਾਂ ਨੇ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਕੇ ਕੀਤੀ ਗਈ ਇਸ ਗ੍ਰਿਫ਼ਤਾਰੀ ਦੀ ਜਾਂਚ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ''ਅਦਾਲਤ ਨਾਲ ਪਿੰਗ-ਪੌਂਗ (ਟੇਬਲ ਟੈਨਿਸ) ਖੇਡਣਾ ਬੰਦ ਕਰੋ।'' 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ: ਕਰਾਚੀ ਹਵਾਈ ਅੱਡੇ 'ਤੇ ਤਿੰਨ ਯਾਤਰੀ ਪਾਏ ਗਏ 'ਮੰਕੀਪਾਕਸ' ਪਾਜ਼ੇਟਿਵ

ਇਲਾਹੀ (77) ਉਨ੍ਹਾਂ ਪੀਟੀਆਈ ਨੇਤਾਵਾਂ ਅਤੇ ਕਾਰਕੁਨਾਂ 'ਚ ਸ਼ਾਮਲ ਹਨ, ਜਿਹਨਾਂ ਨੂੰ ਇਸਲਾਮਾਬਾਦ ਹਾਈ ਕੋਰਟ ਕੰਪਲੈਕਸ ਵਿਚ ਅਰਧ ਸੈਨਿਕ ਬਲਾਂ ਦੁਆਰਾ ਪਾਰਟੀ ਪ੍ਰਮੁੱਖ ਇਮਰਾਨ ਖਾਨ ਨੂੰ ਲਿਜਾਣ ਦੇ ਵਿਰੋਧ ਵਿਚ 9 ਮਈ ਨੂੰ ਹੋਏ ਦੰਗਿਆਂ ਦੇ ਬਾਅਦ ਪੀ.ਟੀ.ਆਈ ਲੀਡਰਸ਼ਿਪ ਖ਼ਿਲਾਫ਼ ਸਰਕਾਰ ਦੀ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤਾ ਿਗਆ। ਉਸ ਨੂੰ ਪਹਿਲੀ ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਵਾਰ-ਵਾਰ ਰਿਹਾਈ ਤੋਂ ਇਨਕਾਰ ਕੀਤਾ ਗਿਆ ਸੀ। ਪੀ.ਟੀ.ਆਈ ਦੇ ਚੇਅਰਮੈਨ ਦੀ ਤਾਜ਼ਾ ਗ੍ਰਿਫ਼ਤਾਰੀ 14 ਅਗਸਤ ਨੂੰ ਸੜਕ ਪ੍ਰੋਜੈਕਟਾਂ ਦੇ ਠੇਕੇ ਲੈਣ ਲਈ ਕਥਿਤ ਤੌਰ 'ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਐਨ.ਏ.ਬੀ ਦੁਆਰਾ ਕੀਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News