ਪਾਕਿਸਤਾਨ: ਅਦਾਲਤ ਨੇ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

Monday, Aug 12, 2024 - 06:03 PM (IST)

ਪਾਕਿਸਤਾਨ: ਅਦਾਲਤ ਨੇ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜੋ ਪਿਛਲੇ ਸਾਲ 9 ਮਈ ਨੂੰ ਹੋਈ ਹਿੰਸਾ ਨਾਲ ਸਬੰਧਤ 12 ਮਾਮਲਿਆਂ ਵਿਚ ਜੇਲ੍ਹ ਵਿਚ ਬੰਦ ਹੈ। ਅੱਤਵਾਦ ਰੋਕੂ ਅਦਾਲਤ ਦੇ ਜੱਜ ਮਲਿਕ ਇਜਾਜ਼ ਆਸਿਫ ਨੇ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਕਿ ਬੁਸ਼ਰਾ ਬੀਬੀ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਹੈ। ਜੱਜ ਨੇ ਮਾਮਲੇ ਦੀ ਜਾਂਚ ਸੱਤ ਦਿਨਾਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-19 ਅਗਸਤ ਤੱਕ ਗੈਰ-ਕਾਨੂੰਨੀ ਹਥਿਆਰ ਜਮ੍ਹਾ ਕਰਵਾਓ....ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੀ ਅਪੀਲ

ਪਿਛਲੇ ਸਾਲ 9 ਮਈ ਨੂੰ ਹੋਈ ਹਿੰਸਾ ਦੇ ਸ਼ੱਕੀ ਵਜੋਂ ਨਾਮਜ਼ਦ ਖਾਨ ਅਤੇ ਬੁਸ਼ਰਾ ਦਰਜਨਾਂ ਹੋਰ ਦੋਸ਼ੀਆਂ ਦੇ ਨਾਲ ਅਦਾਲਤ 'ਚ ਮੌਜੂਦ ਸਨ। ਹਿੰਸਾ ਉਦੋਂ ਭੜਕ ਗਈ ਸੀ ਜਦੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਵਿੱਚ ਅਧਿਕਾਰੀਆਂ ਨੇ ਹਿਰਾਸਤ ਵਿੱਚ ਲਿਆ ਸੀ। ਅਦਾਲਤ ਨੇ ਬਾਅਦ ਵਿੱਚ 9 ਮਈ ਦੇ ਕੇਸਾਂ ਦੀ ਸੁਣਵਾਈ 22 ਅਗਸਤ ਤੱਕ ਮੁਲਤਵੀ ਕਰ ਦਿੱਤੀ। ਖਾਨ (71) ਕਈ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਡਿਆਲਾ ਜੇਲ੍ਹ ਵਿੱਚ ਬੰਦ ਹੈ। ਉਸ ਦੀ ਪਤਨੀ ਬੁਸ਼ਰਾ (49) ਵੀ ਉਸ ਦੇ ਨਾਲ ਜੇਲ੍ਹ ਵਿੱਚ ਹੈ। ਖਾਨ ਖ਼ਿਲਾਫ਼ 200 ਤੋਂ ਜ਼ਿਆਦਾ ਮਾਮਲੇ ਦਰਜ ਹਨ ਅਤੇ ਉਨ੍ਹਾਂ 'ਚੋਂ ਕੁਝ 'ਚ ਉਹ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹਾਲਾਂਕਿ ਜ਼ਮਾਨਤ ਮਿਲਣ ਤੋਂ ਬਾਅਦ ਵੀ ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਖਾਨ ਨੂੰ ਹੋਰ ਮਾਮਲਿਆਂ ਕਾਰਨ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News