ਪਾਕਿਸਤਾਨ ''ਚ ਕੋਵਿਡ-19 ਦੇ 3200 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ
Sunday, Feb 13, 2022 - 03:49 PM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 3,206 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 14.83 ਲੱਖ ਤੋਂ ਪਾਰ ਹੋ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਨੇ ਕਿਹਾ ਕਿ ਕੋਵਿਡ-19 ਦੇ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 14,83,798 ਹੋ ਗਈ ਹੈ। ਸ਼ਨੀਵਾਰ ਨੂੰ ਕੋਵਿਡ -19 ਤੋਂ 41 ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 29,772 ਹੋ ਗਈ। ਸਭ ਤੋਂ ਮਾੜੀ ਸਥਿਤੀ ਸਿੰਧ ਵਿਚ ਹੈ, ਜਿਥੇ 5,57,931 ਮਾਮਲੇ ਹਨ। ਇਸ ਤੋਂ ਬਾਅਦ ਪੰਜਾਬ ਵਿਚ 4,94,971 ਮਾਮਲੇ ਹਨ।