ਪਾਕਿ ''ਚ ਹਾਦਸਾਗ੍ਰਸਤ ਜਹਾਜ਼ ਦੇ ਮਲਬੇ ''ਚੋਂ ਮਿਲੀ 3 ਕਰੋੜ ਰੁਪਏ ਦੀ ਨਕਦੀ

05/29/2020 5:55:24 PM

ਕਰਾਚੀ (ਭਾਸ਼ਾ): ਪਾਕਿਸਤਾਨ ਵਿਚ ਅੰਤਰਰਾਸ਼ਟਰੀ ਏਅਰਲਾਈਨ ਦੇ ਹਾਦਸਾਗ੍ਰਸਤ ਜਹਾਜ਼ ਦੇ ਮਲਬੇ ਵਿਚੋਂ 3 ਕਰੋੜ ਰੁਪਏ ਦੀ ਨਕਦ ਰਾਸ਼ੀ ਬਰਾਮਦ ਹੋਈ ਹੈ। ਇਸ ਜਹਾਜ਼ ਵਿਚ 99 ਲੋਕ ਸਵਾਰ ਸਨ ਜਿਹਨਾਂ ਵਿਚ 9 ਬੱਚਿਆਂ ਸਮੇਤ 97 ਲੋਕਾਂ ਦੀ ਮੌਤ ਹੋ ਗਈ। ਪਿਛਲੇ ਹਫਤੇ ਜਹਾਜ਼ ਪੀ.ਕੇ-8303 ਲਾਹੌਰ ਤੋਂ ਕਰਾਚੀ ਜਾ ਰਿਹਾ ਸੀ ਅਤੇ ਇਸ ਦੌਰਾਨ ਉਹ ਕਰਾਚੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਦੇ ਰਿਹਾਇਸ਼ੀ ਇਲਾਕੇ ਵਿਚ ਕਰੈਸ਼ ਹੋ ਗਿਆ। ਚਮਤਕਾਰੀ ਤਰੀਕੇ ਨਾਲ 2 ਯਾਤਰੀ ਸੁਰੱਖਿਅਤ ਬਚ ਗਏ।

ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਜਹਾਜ਼ ਦੇ ਮਲਬੇ ਤੋਂ ਜਾਂਚਕਰਤਾ ਅਤੇ ਬਚਾਅ ਅਧਿਕਾਰੀਆਂ ਨੇ ਵਿਭਿੰਨ ਦੇਸ਼ਾਂ ਦੀਆਂ ਮੁਦਰਾਵਾਂ ਬਰਾਮਦ ਕੀਤੀਆਂ ਹਨ, ਜਿਸ ਦੀ ਕੀਮਤ ਕਰੀਬ 3 ਕਰੋੜ ਰੁਪਏ ਹੈ।ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ ਵਿਚ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਕਿ ਇੰਨੀ ਵੱਡੀ ਮਾਤਰਾ ਵਿਚ ਨਕਦ ਰਾਸ਼ੀ ਹਵਾਈ ਅੱਡੇ ਦੇ ਸੁਰੱਖਿਆ ਅਤੇ ਸਾਮਾਨ ਜਾਂਚ ਸਿਸਟਮ ਵਿਚੋਂ ਕਿਵੇਂ ਲੰਘ ਗਈ। ਉਹਨਾਂ ਨੇ ਕਿਹਾ ਕਿ ਇਹ ਰਾਸ਼ੀ ਦੋ ਥੈਲਿਆਂ ਵਿਚ ਪਈ ਮਿਲੀ ਹੈ। 

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ 'ਚ ਆਖਰੀ ਕੋਰੋਨਾ ਮਰੀਜ਼ ਨੂੰ ਮਿਲੀ ਛੁੱਟੀ, ਇੰਝ ਹਾਸਲ ਕੀਤਾ ਟੀਚਾ

ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਅਤੇ ਸਾਮਾਨ ਦੀ ਪਛਾਣ ਦੀ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਲਾਸ਼ਾਂ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪੀਆ ਜਾ ਸਕਣ। ਇਸ ਹਾਦਸੇ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 97 ਲੋਕਾਂ ਦੀ ਮੌਤ ਹੋਈ ਸੀ। ਇਹ ਪਾਕਿਸਤਾਨ ਦੇ ਇਤਿਹਾਸ ਵਿਚ ਹੁਣ ਤੱਕ ਦੇ ਸਭ ਤੋਂ ਵੱਡੇ ਜਹਾਜ਼ ਹਾਦਸਿਆਂ ਵਿਚੋਂ ਇਕ ਹੈ। ਵੀਰਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ ਕਿ 47 ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਹੁਣ ਤੱਕ 43 ਲਾਸ਼ਾਂ  ਨੂੰ ਅੰਤਿਮ ਸੰਸਕਾਰ ਲਈ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ ਹੈ।


ਪੜ੍ਹੋ ਇਹ ਅਹਿਮ ਖਬਰ- ਟਰੰਪ ਨੇ ਸੋਸ਼ਲ ਮੀਡੀਆ 'ਤੇ ਲਗਾਈ ਲਗਾਮ, ਕਾਰਜਕਾਰੀ ਆਦੇਸ਼ 'ਤੇ ਕੀਤੇ ਦਸਤਖਤ

Vandana

This news is Content Editor Vandana