ਪਾਕਿਸਤਾਨ ਦੇ ਕਸਟਮ ਅਧਿਕਾਰੀਆਂ ਨੇ ਅਫ਼ਗਾਨਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

Saturday, Aug 28, 2021 - 04:17 PM (IST)

ਪਾਕਿਸਤਾਨ ਦੇ ਕਸਟਮ ਅਧਿਕਾਰੀਆਂ ਨੇ ਅਫ਼ਗਾਨਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਪੇਸ਼ਾਵਰ (ਭਾਸ਼ਾ) : ਪਾਕਿਸਤਾਨ ਦੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਅਮਰੀਕਾ ਅਤੇ ਨਾਟੋ ਫ਼ੌਜਾਂ ਵੱਲੋਂ ਇਸਤੇਮਾਲ ਕੀਤੇ ਗਏ ਹਥਿਆਰਾਂ ਦੀ ਅਫ਼ਗਾਨਿਸਤਾਨ ਤੋਂ ਦੇਸ਼ ਵਿਚ ਤਸਕਰੀ ਦੀ ਕੋਸ਼ਿਸ਼ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।

ਸੂਤਰਾਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਵੱਲੋਂ ਪਾਕਿਸਤਾਨ ਆ ਰਹੇ ਇਕ ਟਰੱਕ ਨੂੰ ਤੋਰਖਾਮ ਸਰਹੱਦ ’ਤੇ ਰੋਕਿਆ ਗਿਆ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਉਸ ਵਿਚੋਂ 2 ਐੱਮ4ਏ1 ਕਾਰਬਾਈਨ ਰਾਈਫਲਾਂ, 7 ਗਲਾਕ 9ਐੱਮ.ਐੱਮ. ਪਿਸਤੌਲ, 8 ਬੇਰੇਟਾ ਪਿਸਤੌਲ ਬੈਰਲ ਅਤੇ ਵਿਸਫੋਟਕ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਇਕ ਅਫ਼ਗਾਨ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ।
 


author

cherry

Content Editor

Related News