ਪਾਕਿ ''ਚ ਕੋਰੋਨਾਵਾਇਰਸ ਦੇ ਮ੍ਰਿਤਕਾਂ ਦਾ ਅੰਕੜਾ 6,000 ਦੇ ਪਾਰ

08/05/2020 6:25:52 PM

ਇਸਲਾਮਾਬਾਦ (ਭਾਸ਼ਾ) ਪਾਕਿਸਤਾਨ ਵਿਚ ਬੀਤੇ 24 ਘੰਟੇ ਵਿਚ ਕੋਰੋਨਾਵਾਇਰਸ ਨਾਲ 15 ਹੋਰ ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਕੋਵਿਡ-19 ਨਾਲ ਜਾਨ ਗਵਾਉਣ ਵਾਲਿਆਂ ਦਾ ਅੰਕੜਾ 6,014 ਹੋ ਗਿਆ ਹੈ। ਉੱਥੇ ਇਸ ਮਹਾਮਾਰੀ ਦੇ ਕੁੱਲ ਮਾਮਲੇ 2.81 ਲੱਖ ਤੋਂ ਜ਼ਿਆਦਾ ਹੋ ਗਏ ਹਨ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ ਦੇਸ਼ ਵਿਚ 675 ਨਵੇਂ ਮਾਮਲੇ ਸਾਹਮਣੇ ਆਏ ਹਨ। 

ਮੰਤਰਾਲੇ ਨੇ ਇਕ ਬਿਆਨ ਵਿਚ ਦੱਸਿਆ,''675 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਇਨਫੈਕਸਨ ਦੇ ਕੁੱਲ ਮਾਮਲੇ 2,81,136 ਹੋ ਗਏ ਹਨ। ਮ੍ਰਿਤਕਾਂ ਦੀ ਗਿਣਤੀ ਵੱਧ ਕੇ 6,014 ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ 2,54,286 ਮਰੀਜ਼ ਬੀਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਭਾਵੇਂਕਿ 872 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ।''

ਪੜ੍ਹੋ ਇਹ ਅਹਿਮ ਖਬਰ- ਭਾਰਤ 'ਚ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ ਅਮਰੀਕਾ : ਰਿਪੋਰਟ

ਸਿੰਧ ਸੂਬੇ ਵਿਚ ਕੋਵਿਡ-19 ਦੇ 1,22,016 ਮਾਮਲੇ ਹਨ ਜਦਕਿ ਪੰਜਾਬ ਸੂਬੇ ਵਿਚ 93,571, ਖੈਬਰ-ਪਖਤੂਨਖਵਾ ਵਿਚ 34,324, ਇਸਲਾਮਾਬਾਦ ਵਿਚ 15,122, ਬਲੋਚਿਸਤਾਨ ਵਿਚ 11,780, ਗਿਲਗਿਤ-ਬਾਲਟੀਸਤਾਨ ਵਿਚ 2,218 ਅਤੇ ਮਕਬੂਜ਼ਾ ਕਸ਼ਮੀਰ ਵਿਚ 2,105 ਮਾਮਲੇ ਹਨ। ਦੇਸ਼ ਵਿਚ ਪਿਛਲੇ 24 ਘੰਟੇ ਵਿਚ 11,915 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਹੁਣ ਤੱਕ ਕੁੱਲ 20,43,870 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਪੜ੍ਹੋ ਇਹ ਅਹਿਮ ਖਬਰ- ਮਿਸਾਲ ਬਣਿਆ ਬਜ਼ੁਰਗ, 96 ਸਾਲ ਦੀ ਉਮਰ 'ਚ ਕੀਤੀ ਗ੍ਰੈਜੁਏਸ਼ਨ


Vandana

Content Editor

Related News