ਪਾਕਿ : ਲਾਹੌਰ ਧਮਾਕੇ ''ਚ ਮਰਨ ਵਾਲਿਆਂ ਦੀ ਗਿਣਤੀ ਹੋਈ 13

Monday, May 13, 2019 - 11:40 AM (IST)

ਪਾਕਿ : ਲਾਹੌਰ ਧਮਾਕੇ ''ਚ ਮਰਨ ਵਾਲਿਆਂ ਦੀ ਗਿਣਤੀ ਹੋਈ 13

ਲਾਹੌਰ (ਭਾਸ਼ਾ)— ਪਾਕਿਸਤਾਨ ਦੀ ਸਭ ਤੋਂ ਪੁਰਾਣੀ ਅਤੇ ਮਸ਼ਹੂਰ ਸੂਫੀ ਦਰਗਾਹ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ। ਹਮਲੇ ਦੇ ਸਮੇਂ ਦਰਗਾਹ ਨੇੜੇ ਇਕ ਦੁਕਾਨ 'ਤੇ ਕੰਮ ਕਰ ਰਿਹਾ ਤਾਹਿਰ ਅਸਲਮ (18) ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਉਸ ਨੂੰ ਮਾਓ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 13 ਹੋ ਗਈ।

ਇਸ ਹਮਲੇ ਵਿਚ 6 ਪੁਲਸ ਕਰਮਚਾਰੀ ਅਤੇ 7 ਆਮ ਨਾਗਰਿਕਾਂ ਦੀ ਮੌਤ ਹੋਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਕ ਅੰਗਰੇਜ਼ੀ ਅਖਬਾਰ ਨੂੰ ਨਾਮ ਗੁਪਤ ਰੱਖੇ ਜਾਣ ਦੀ ਸ਼ਰਤ 'ਤੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹਮਲੇ ਸਬੰਧੀ ਜਾਂਚ ਵਿਚ ਹਾਲੇ ਕੋਈ ਖਾਸ ਤਰੱਕੀ ਨਹੀਂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਕਿ ਉਨ੍ਹਾਂ ਨੇ ਲਾਹੌਰ ਤੋਂ ਕੁਝ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ ਪਰ ਕੋਈ ਪੱਕੇ ਸਬੂਤ ਨਹੀਂ ਮਿਲੇ ਹਨ।


author

Vandana

Content Editor

Related News