ਪਾਕਿ ਦੇ ਸਿੱਖਿਆ ਮੰਤਰੀ ਕੋਰੋਨਾ ਵਾਇਰਸ ਨਾਲ ਹੋਏ ਪੀੜਤ

Tuesday, May 25, 2021 - 04:20 PM (IST)

ਪਾਕਿ ਦੇ ਸਿੱਖਿਆ ਮੰਤਰੀ ਕੋਰੋਨਾ ਵਾਇਰਸ ਨਾਲ ਹੋਏ ਪੀੜਤ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਸਿੱਖਿਆ ਮੰਤਰੀ ਸ਼ਫਕਤ ਮਹਿਮੂਦ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ ਪਰ ਉਹਨਾਂ ਵਿਚ ਇਸ ਵਾਇਰਸ ਦੇ ਹਲਕੇ ਲੱਛਣ ਹਨ। ਮਹਿਮੂਦ ਨੇ ਟਵੀਟ ਕੀਤਾ,''ਮੈਂ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹਾਂ। ਮੇਰੇ ਵਿਚ ਹਲਕੇ ਲੱਛਣ ਹਨ ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।ਇੰਸ਼ਾ ਅੱਲਾਹ ਜਲਦੀ ਠੀਕ ਹੋ ਜਾਵਾਂਗਾ।''

PunjabKesari

ਪੜ੍ਹੋ ਇਹ ਅਹਿਮ ਖਬਰ-  ਸਕਾਟਲੈਂਡ: ਯਾਤਰਾ ਪਾਬੰਦੀਆਂ 'ਚ ਢਿੱਲ ਤੋਂ ਬਾਅਦ ਐਡਿਨਬਰਾ ਤੋਂ ਉੱਡਿਆ ਪਹਿਲਾ ਜਹਾਜ਼

ਮਾਰਚ ਵਿਚ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣ ਦੇ ਬਾਵਜੂਦ ਉਹ ਇਸ ਵਾਇਰਸ ਨਾਲ ਪੀੜਤ ਹੋ ਗਏ। ਦੇਸ਼ ਵਿਚ ਪਿਛਲੇ ਸਾਲ ਫਰਵਰੀ ਵਿਚ ਇਹ ਮਹਾਮਾਰੀ ਸ਼ੁਰੂ ਹੋਣ ਦੇ ਬਾਅਦ ਤੋਂ ਪ੍ਰਧਾਨ ਮੰਤਰੀ ਇਮਰਾਨ ਖਾਨ, ਰਾਸ਼ਟਰਪਤੀ ਆਰਿਫ ਅਲਵੀ ਅਤੇ ਸਰਕਾਰੀ ਅਧਿਕਾਰੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ।ਪਾਕਿਸਤਾਨ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 905,852 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਮਹਾਮਾਰੀ ਨਾਲ 20,400 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੜ੍ਹੋ ਇਹ ਅਹਿਮ ਖਬਰ- ਅਮਰੀਕਾ ਵੱਲੋਂ ਪਾਕਿ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਸਹਾਇਤਾ 'ਤੇ ਰੋਕ ਜਾਰੀ


author

Vandana

Content Editor

Related News