ਪਾਕਿਸਤਾਨ: ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਮਾਰੇ ਗਏ 8 ਅੱਤਵਾਦੀ

Monday, Nov 27, 2023 - 04:05 PM (IST)

ਪਾਕਿਸਤਾਨ: ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਮਾਰੇ ਗਏ 8 ਅੱਤਵਾਦੀ

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਜ਼ਿਲੇ ਵਿਚ ਖੁਫੀਆ ਸੂਚਨਾਵਾਂ 'ਤੇ ਆਧਾਰਿਤ ਇਕ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ ਅੱਠ ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ 'ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਸ' (ISPR) ਨੇ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ-ਕ੍ਰਿਸਟੋਫਰ ਲਕਸਨ ਬਣੇ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ, ਲੈਣਗੇ ਸਖ਼ਤ ਫ਼ੈਸਲੇ

ਆਈਐਸਪੀਆਰ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਸਰਰੋਧਾ ਇਲਾਕੇ ਵਿੱਚ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ, ਜਿਸ 'ਚ 8 ਅੱਤਵਾਦੀ ਮਾਰੇ ਗਏ। ਆਈਐਸਪੀਆਰ ਅਨੁਸਾਰ ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ਅਤੇ ਨਿਰਦੋਸ਼ ਨਾਗਰਿਕਾਂ ਵਿਰੁੱਧ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਕੋਲੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਪਾਕਿਸਤਾਨ ਤੋਂ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News