ਪਾਕਿਸਤਾਨ : ਸਾਬਕਾ PM ਇਮਰਾਨ ਖਾਨ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ
Monday, Oct 10, 2022 - 04:26 PM (IST)
ਇਸਲਾਮਾਬਾਦ — ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੈਲੀਕਾਪਟਰ 'ਚ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਨੂੰ ਰਾਵਲਪਿੰਡੀ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਸ਼ਨੀਵਾਰ ਨੂੰ ਟਵਿੱਟਰ 'ਤੇ ਜਾਰੀ ਇਕ ਬਿਆਨ 'ਚ ਕਿਹਾ ਕਿ ਉਹ ਖੈਬਰ-ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ ਕਸਬੇ ਤੋਂ ਬਨੀਗਾਲਾ ਜਾ ਰਹੇ ਸਨ, ਜਦੋਂ ਹੈਲੀਕਾਪਟਰ ਵਿਚ ਤਕਨੀਕੀ ਖਰਾਬੀ ਕਾਰਨ ਰਾਵਲਪਿੰਡੀ ਦੇ ਅਦਿਆਲਾ ਪਿੰਡ ਵਿਚ ਉਤਰਨਾ ਪਿਆ।
ਬਿਆਨ ਵਿਚ ਕਿਹਾ ਗਿਆ ਹੈ ਕਿ ਬਾਅਦ ਵਿਚ ਖਾਨ ਸੜਕ ਰਾਹੀਂ ਇਸਲਾਮਾਬਾਦ ਨੇੜੇ ਆਪਣੀ ਰਿਹਾਇਸ਼ ਲਈ ਰਵਾਨਾ ਹੋ ਗਏ। ਸਾਬਕਾ ਪ੍ਰਧਾਨ ਮੰਤਰੀ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਨੂੰ ਚੈੱਕ ਵੰਡਣ ਗਏ ਸਨ। ਪਿਛਲੇ ਮਹੀਨੇ ਖ਼ਰਾਬ ਮੌਸਮ ਕਾਰਨ ਖ਼ਾਨ ਦੇ ਜਹਾਜ਼ ਨੂੰ ਟੇਕ-ਆਫ਼ ਤੋਂ ਤੁਰੰਤ ਬਾਅਦ ਲੈਂਡ ਕਰਨਾ ਪਿਆ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।