ਪ੍ਰਕਾਸ਼ ਪੁਰਬ ਸਬੰਧੀ ਪਾਕਿ ਨੇ ਦੁਨੀਆ ਭਰ ਦੇ ਸਿੱਖਾਂ ਕੋਲੋਂ ਮੰਗੇ ਸੁਝਾਅ

Tuesday, Jul 09, 2019 - 02:45 PM (IST)

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਨੇ ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਤੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬਾਨ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸੁਝਾਅ ਮੰਗੇ ਹਨ। ਈ.ਟੀ.ਪੀ.ਬੀ. ਵੱਲੋਂ ਨਿਯੁਕਤ ਕੀਤੇ ਗਏ ਨਵੇਂ ਚੇਅਰਪਰਸਨ ਆਮਿਰ ਅਹਿਮਦ ਨੇ ਸਮਾਗਮ ਸਬੰਧੀ ਸੁਝਾਆਂ ਲਈ ਸੋਸ਼ਲ ਮੀਡੀਆ 'ਤੇ ਇਕ ਮੈਸੇਜ ਅਪਲੋਡ ਕੀਤਾ ਹੈ। ਮੈਸੇਜ ਵਿਚ ਉਨ੍ਹਾਂ ਨੇ ਲਿਖਿਆ ਹੈ,''ਜੇਕਰ ਸਮਾਗਮ ਸਬੰਧੀ ਤੁਹਾਡੇ ਕੋਲ ਕੋਈ ਆਈਡੀਆ ਹਨ ਅਤੇ ਇਸ ਬਾਰੇ ਜੋ ਕੁਝ ਵੀ ਤੁਸੀਂ ਸਾਡੇ ਕੋਲੋਂ ਚਾਹੁੰਦੇ ਹੋ, ਦੱਸ ਸਕਦੇ ਹੋ। ਅਸੀਂ ਤੁਹਾਡੇ ਵਿਚਾਰਾਂ ਦਾ ਸਵਾਗਤ ਕਰਾਂਗੇ। ਅਸੀਂ ਤੁਹਾਡੇ ਧਾਰਮਿਕ ਤਜਰਬੇ ਨੂੰ ਬਹੁਤ ਵਧੀਆ ਬਣਾਉਣ ਦੀ ਕੋਸ਼ਿਸ਼ ਕਰਾਂਗੇ।''

ਆਮਿਰ ਅਹਿਮਦ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤਾ ਗਿਆ ਤੋਹਫਾ ਹੈ। ਸਰਕਾਰ ਦੇ ਸਹਿਯੋਗ ਨਾਲ ਹੀ ਸਿੱਖਾਂ ਲਈ ਆਪਣੇ ਗੁਰੂ ਸਾਹਿਬਾਨ ਦੇ ਧਾਰਮਿਕ ਸਥਾਨ ਦੇ ਦਰਸ਼ਨ ਕਰਨੇ ਸੰਭਵ ਹੋ ਸਕੇ ਹਨ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।


Vandana

Content Editor

Related News