ਪਾਕਿਸਤਾਨ ''ਚ ਬਾਰੂਦੀ ਸੁਰੰਗ ''ਚ ਧਮਾਕਾ, 3 ਬੱਚਿਆਂ ਦੀ ਦਰਦਨਾਕ ਮੌਤ

Thursday, Jan 04, 2024 - 06:05 PM (IST)

ਇਸਲਾਮਾਬਾਦ (ਯੂ. ਐੱਨ. ਆਈ.): ਪਾਕਿਸਤਾਨ ਦੇ ਉੱਤਰੀ-ਪੱਛਮੀ ਕਬਾਇਲੀ ਜ਼ਿਲ੍ਹੇ ਉੱਤਰੀ ਵਜ਼ੀਰਿਸਤਾਨ ਵਿਚ ਵੀਰਵਾਰ ਨੂੰ ਬਾਰੂਦੀ ਸੁਰੰਗ ਵਿਚ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਸਥਾਨਕ ਮੀਡੀਆ ਨੇ ਪੁਲਸ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਤਿੰਨ ਬੱਚਿਆਂ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਨ੍ਹਾਂ ਵਿਚੋਂ ਇਕ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਜ਼ਿਲੇ ਉੱਤਰੀ ਵਜ਼ੀਰਿਸਤਾਨ ਦੇ ਮੀਰ ਅਲੀ ਖੇਤਰ 'ਚ ਲਗਾਏ ਗਏ ਬਾਰੂਦੀ ਸੁਰੰਗ ਦੀ ਚਪੇਟ ਵਿਚ ਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਜਾਪਾਨ: 12 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, 11 ਲੋਕ ਜ਼ਖ਼ਮੀ 

ਰਿਪੋਰਟਾਂ ਵਿੱਚ ਕਿਹਾ ਗਿਆ ਕਿ ਜਦੋਂ ਧਮਾਕਾ ਹੋਇਆ, ਉਦੋਂ ਮ੍ਰਿਤਕ ਬੱਚੇ ਜ਼ਿਲ੍ਹੇ ਦੇ ਖਜੋਰੀ ਖੇਤਰ ਦੇ ਨੇੜੇ ਇੱਕ ਖੇਤ ਵਿੱਚ ਆਪਣੇ ਪਸ਼ੂ ਚਾਰ ਰਹੇ ਸਨ। ਬੱਚਿਆਂ ਦੀ ਉਮਰ 5 ਤੋਂ 15 ਸਾਲ ਦੇ ਵਿਚਕਾਰ ਸੀ ਅਤੇ ਉਹ ਆਪਣੇ ਪਰਿਵਾਰ ਦੇ ਪਸ਼ੂਆਂ ਨੂੰ ਚਰਾਉਣ ਲਈ ਖੇਤ ਵਿੱਚ ਲਿਆਉਂਦੇ ਸਨ। ਫਿਲਹਾਲ ਕਿਸੇ ਵੀ ਸਮੂਹ ਨੇ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਪੜ੍ਹੋ ਇਹ ਅਹਿਮ ਖ਼ਬਰ-PPP ਨੇ ਬਿਲਾਵਲ 'ਤੇ ਜਤਾਇਆ ਭਰੋਸਾ, ਐਲਾਨਿਆ ਪੀ.ਐੱਮ ਉਮੀਦਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News