ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਨੂੰ ਵੱਜੀਆਂ ਗੋਲੀਆਂ, ਹਸਪਤਾਲ 'ਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

03/01/2024 10:24:35 AM

ਕਰਾਚੀ (ਏਜੰਸੀ) : ਕਰਾਚੀ ਦੇ ਸ਼ਾਹ ਲਤੀਫ ਟਾਊਨ ਦੇ ਸਾਲੇਹ ਮੁਹੰਮਦ ਗੋਠ ਇਲਾਕੇ ਵਿਚ ਗੋਲੀਬਾਰੀ ਵਿਚ ਇਕ ਪਿਤਾ ਅਤੇ ਉਸ ਦੀ 2 ਸਾਲਾ ਧੀ ਦੀ ਮੌਤ ਹੋ ਗਈ। ਏ.ਆਰ.ਵਾਈ. ਨਿਊਜ਼ ਨੇ ਵੀਰਵਾਰ ਨੂੰ ਇਹ ਰਿਪੋਰਟ ਦਿੱਤੀ। ਸੂਤਰਾਂ ਦਾ ਹਵਾਲਾ ਦਿੰਦੇ ਹੋਏ, ਪੁਲਸ ਨੇ ਦੱਸਿਆ ਕਿ ਪੀੜਤਾਂ ਨੂੰ ਹਸਪਤਾਲ ਲਿਆਂਦਾ ਗਿਆ ਪਰ ਬਾਅਦ ਵਿੱਚ ਉਨ੍ਹਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਦਾ 84 ਸਾਲ ਦੀ ਉਮਰ 'ਚ ਦਿਹਾਂਤ

ਪੁਲਸ ਦੇ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਕੋਰੰਗੀ ਕਰਾਚੀ ਦੇ ਨੇੜੇ ਚਮੜਾ ਚੌਰੰਗੀ 'ਤੇ ਵਾਪਰੀ ਇਕ ਭਿਆਨਕ ਗੋਲੀਬਾਰੀ ਦੀ ਘਟਨਾ ਵਿਚ ਦੋਵੇਂ ਪੀੜਤ ਮਾਰੇ ਗਏ। ਸੂਤਰਾਂ ਮੁਤਾਬਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 2 ਸਾਲਾ ਅਨੁਮ ਅਤੇ ਉਸ ਦੇ ਪਿਤਾ ਤਾਹਿਰ ਮੋਟਰਸਾਈਕਲ 'ਤੇ ਜਾ ਰਹੇ ਸਨ, ਜਦੋਂ ਉਹ ਗੋਲੀਆਂ ਦੀ ਲਪੇਟ ਵਿਚ ਆ ਗਏ। ਘਟਨਾ ਸਥਾਨ ਤੋਂ ਹੁਣ ਤੱਕ 30 ਤੋਂ ਵੱਧ ਗੋਲੀਆਂ ਦੇ ਖੋਲ ਮਿਲੇ ਹਨ। ਪਾਕਿਸਤਾਨ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ, ਹਿੰਸਾ ਅਤੇ ਚੋਰੀ ਦੀਆਂ ਵਾਰਦਾਤਾਂ ਵਿਚ ਵੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: UK ਸਰਕਾਰ ਨੇ ਦਿੱਤੀ ਚੇਤਾਵਨੀ- ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News