ਪਾਕਿਸਤਾਨ: ਅੱਤਵਾਦੀਆਂ ਅਤੇ ਪੁਲਸ ਵਿਚਾਲੇ ਗੋਲੀਬਾਰੀ, ਮਾਰੇ ਗਏ 2 ਸਕੂਲੀ ਵਿਦਿਆਰਥੀ
Friday, Nov 24, 2023 - 04:03 PM (IST)
ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਤਣਾਅਪੂਰਨ ਖੈਬਰ ਪਖਤੂਨਖਵਾ ਸੂਬੇ (ਕੇਪੀਕੇ) ਵਿਚ ਤਲਾਸ਼ੀ ਮੁਹਿੰਮ ਦੌਰਾਨ ਪੁਲਸ ਅਤੇ ਇਕ ਲੋੜੀਂਦੇ ਅੱਤਵਾਦੀ ਵਿਚਾਲੇ ਹੋਈ ਗੋਲੀਬਾਰੀ ਵਿਚ ਦੋ ਸਕੂਲੀ ਵਿਦਿਆਰਥੀ ਮਾਰੇ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵੀਰਵਾਰ ਨੂੰ ਟਾਂਕ ਜ਼ਿਲੇ ਦੇ ਕੋਟ ਆਜ਼ਮ ਇਲਾਕੇ 'ਚ ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਸ ਦੀ ਤਲਾਸ਼ੀ ਮੁਹਿੰਮ ਦੌਰਾਨ ਗੋਲੀਬਾਰੀ 'ਚ ਇਕ ਲੋੜੀਂਦਾ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਅੱਠਵੀਂ ਜਮਾਤ ਦੇ 2 ਵਿਦਿਆਰਥੀਆਂ ਦੀ ਵੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ 'ਚੋਂ ਬੰਦੂਕ, ਗੋਲਾ ਬਾਰੂਦ, ਦੋ ਹੱਥਗੋਲੇ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਵਾਪਰਿਆ ਸੜਕ ਹਾਦਸਾ, 8 ਲੋਕਾਂ ਦੀ ਦਰਦਨਾਕ ਮੌਤ
ਹਾਲ ਹੀ ਦੇ ਮਹੀਨਿਆਂ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਅਤੇ ਹੋਰ ਅੱਤਵਾਦੀ ਸੰਗਠਨਾਂ ਨੇ ਪਾਕਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਕੱਟੜਪੰਥੀਆਂ ਅਤੇ ਵੱਖਵਾਦੀ ਸਮੂਹਾਂ ਦੁਆਰਾ ਅੱਤਵਾਦੀ ਗਤੀਵਿਧੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਨ੍ਹਾਂ ਘਟਨਾਵਾਂ ਦਰਮਿਆਨ ਸੁਰੱਖਿਆ ਬਲਾਂ ਅਤੇ ਸਥਾਨਕ ਪੁਲਸ ਨੇ ਵੀ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਖੈਬਰ ਪਖਤੂਨਖਵਾ ਸੂਬੇ 'ਚ ਬੁੱਧਵਾਰ ਨੂੰ ਚਾਰ ਵੱਖ-ਵੱਖ ਅੱਤਵਾਦੀ ਘਟਨਾਵਾਂ 'ਚ ਦੋ ਫੌਜੀਆਂ ਸਮੇਤ 9 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਕ ਹੋਰ ਸੂਬੇ ਬਲੋਚਿਸਤਾਨ ਵਿਚ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਇਕ ਮੁਕਾਬਲੇ ਵਿਚ ਘੱਟੋ-ਘੱਟ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਅਪਰੇਸ਼ਨ ਦੌਰਾਨ ਪਿਸਤੌਲ, ਗ੍ਰਨੇਡ, ਵਿਸਫੋਟਕ ਨਾਲ ਭਰੇ ਮੋਟਰਸਾਈਕਲ ਅਤੇ ਹੋਰ ਹਥਿਆਰ ਬਰਾਮਦ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।