ਪਾਕਿਸਤਾਨ: ਪੋਲੀਓ ਟੀਕਾਕਰਨ ਟੀਮ ''ਤੇ ਗੋਲੀਬਾਰੀ, 4 ਪੁਲਸ ਮੁਲਾਜ਼ਮਾਂ ਦੀ ਮੌਤ, 2 ਜ਼ਖਮੀ

Saturday, Sep 10, 2022 - 03:50 PM (IST)

ਪਾਕਿਸਤਾਨ: ਪੋਲੀਓ ਟੀਕਾਕਰਨ ਟੀਮ ''ਤੇ ਗੋਲੀਬਾਰੀ, 4 ਪੁਲਸ ਮੁਲਾਜ਼ਮਾਂ ਦੀ ਮੌਤ, 2 ਜ਼ਖਮੀ

ਇਸਲਾਮਾਬਾਦ - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸ਼ੁੱਕਰਵਾਰ ਨੂੰ ਪੋਲੀਓ ਟੀਕਾਕਰਨ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੇ ਚਾਰ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਲੰਡਨ ਤੋਂ ਚੋਰੀ ਹੋਈ 2.5 ਕਰੋੜ ਰੁਪਏ ਦੀ ਕਾਰ ਪਾਕਿਸਤਾਨ ਦੇ ਬੰਗਲੇ ਤੋਂ ਬਰਾਮਦ

ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਟੈਂਕ ਜ਼ਿਲ੍ਹੇ ਦੇ ਗੁਲ ਇਮਾਨ ਖੇਤਰ ਵਿੱਚ ਵਾਪਰੀ, ਜਿੱਥੇ ਅਣਪਛਾਤੇ ਬੰਦੂਕਧਾਰੀਆਂ ਨੇ ਘਰ-ਘਰ ਪੋਲੀਓ ਟੀਕਾਕਰਨ ਟੀਮ ਨੂੰ ਲਿਜਾ ਰਹੀ ਇੱਕ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਜ਼ਖ਼ਮੀ ਹੋਏ ਦੋ ਪੁਲਸ ਮੁਲਾਜ਼ਮਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪੁਲਸ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਮੁਤਾਬਕ ਪੁਲਸ ਅਤੇ ਹਮਲਾਵਰਾਂ ਵਿਚਾਲੇ ਕਾਫੀ ਦੇਰ ਤੱਕ ਗੋਲੀਬਾਰੀ ਜਾਰੀ ਰਹੀ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਵੀ ਪੜ੍ਹੋ : ਸਪੇਨ 'ਚ ਪਾਕਿਸਤਾਨੀ ਡਿਪਲੋਮੈਟ ਦੀ ਸ਼ਰਮਨਾਕ ਹਰਕਤ, ਸਰਕਾਰ ਨੂੰ ਬੁਲਾਉਣਾ ਪਿਆ ਵਾਪਸ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News