ਪਾਕਿਸਤਾਨ : ਕਾਰ ਤੇ ਮੋਟਰਸਾਈਕਲ ਦੀ ਟੱਕਰ, 4 ਲੋਕਾਂ ਦੀ ਦਰਦਨਾਕ ਮੌਤ

12/25/2023 4:41:09 PM

ਇਸਲਾਮਾਬਾਦ (ਏਐਨਆਈ): ਪਾਕਿਸਤਾਨ ਵਿੱਚ ਢੋਕ ਕਾਲਾ ਖਾਨ ਨੇੜੇ ਇਸਲਾਮਾਬਾਦ ਐਕਸਪ੍ਰੈਸ ਵੇਅ 'ਤੇ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਇਸ ਟੱਕਰ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਏ.ਆਰ.ਵਾਈ ਨਿਊਜ਼ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਢੋਕ ਕਾਲਾ ਖਾਨ ਨੇੜੇ ਇਸਲਾਮਾਬਾਦ ਮੋਟਰਵੇਅ 'ਤੇ ਹੋਏ ਇੱਕ ਟ੍ਰੈਫਿਕ ਹਾਦਸੇ ਵਿੱਚ ਪੰਜ ਹੋਰ ਲੋਕ ਜ਼ਖਮੀ ਹੋ ਗਏ।

ਪੜ੍ਹੋ ਇਹ ਅਹਿਮ ਖ਼ਬਰ-2023 'ਚ ਕੁਦਰਤੀ ਆਫ਼ਤਾਂ ਦੌਰਾਨ ਇਹ ਤਸਵੀਰਾਂ ਇਤਿਹਾਸ 'ਚ ਹੋਈਆਂ ਦਰਜ 

ਏ.ਆਰ.ਵਾਈ ਨਿਊਜ਼ ਦੀ ਰਿਪੋਰਟ ਅਨੁਸਾਰ ਬਚਾਅ ਅਧਿਕਾਰੀਆਂ ਅਨੁਸਾਰ ਮਾਰੇ ਗਏ ਲੋਕ ਈਸਾਈ ਭਾਈਚਾਰੇ ਦੇ ਮੈਂਬਰ ਸਨ, ਜੋ ਕ੍ਰਿਸਮਸ ਦੀਆਂ ਤਿਆਰੀਆਂ ਲਈ ਜਾ ਰਹੇ ਸਨ। ਇਸ ਦੌਰਾਨ ਹਮਲੇ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮੋਟਰਵੇਅ ਪੁਲਸ ਮੁਤਾਬਕ ਇਹ ਹਾਦਸਾ ਧੂੰਏਂ ਅਤੇ ਘੱਟ ਵਿਜ਼ੀਬਿਲਟੀ ਕਾਰਨ ਵਾਪਰਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News