ਪਾਕਿ : ਸ੍ਰੀ ਨਨਕਾਣਾ ਸਾਹਿਬ ''ਚ ਗਿਆਨੀ ਜਗਤਾਰ ਸਿੰਘ ਨੂੰ ਕੀਤਾ ਗਿਆ ਸਨਮਾਨਿਤ

08/01/2019 11:26:19 AM

ਇਸਲਾਮਾਬਾਦ (ਰਣਦੀਪ ਸਿੰਘ, ਅਮਰੀਕ ਟੁਰਨਾ)— ਪਾਕਿਸਤਾਨ ਵਿਚ ਸਥਿਤ ਸ੍ਰੀ ਨਨਕਾਣਾ ਸਾਹਿਬ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਇਲਾਵਾ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸਤ 21 ਹਜ਼ਾਰ ਰੁਪਏ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਭਾਈ ਸਰਫਰਾਜ਼ ਦੀ ਮਾਤਾ ਦੇ ਇਲਾਜ ਲਈ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ।

Vandana

This news is Content Editor Vandana