ਸ੍ਰੀ ਨਨਕਾਣਾ ਸਾਹਿਬ ''ਚ ਗੋਪਾਲ ਚਾਵਲਾ ਨੇ ਸਿੱਖ ਆਗੂਆਂ ਨਾਲ ਸਾਂਝਾ ਕੀਤਾ ਮੰਚ

08/02/2019 2:49:30 PM

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਚ ਨਗਰ ਕੀਰਤਨ ਸਬੰਧੀ ਸਮਾਗਮ ਦੌਰਾਨ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਨੇ ਸਿੱਖ ਆਗੂਆਂ ਨਾਲ ਮੰਚ ਸਾਂਝਾ ਕੀਤਾ। ਸਿੱਖ ਆਗੂਆਂ ਦੇ ਸੰਬੋਧਨ ਦੌਰਾਨ ਗੋਪਾਲ ਚਾਵਲਾ ਮੰਚ 'ਤੇ ਉਨ੍ਹਾਂ ਦੇ ਨਾਲ ਹੀ ਖੜ੍ਹਾ ਸੀ। 

ਬੀਤੇ ਦਿਨ ਗੋਪਾਲ ਉਸ ਸਮੇਂ ਚਰਚਾ ਵਿਚ ਆਇਆ ਜਦੋਂ ਉਸ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਮਿਲਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਉਸ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਗਈ। ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਕਿਹਾ ਕਿ ਗੋਪਾਲ ਉਨ੍ਹਾਂ ਨੂੰ ਮਿਲਣ ਲਈ ਆਇਆ ਪਰ ਉਨ੍ਹਾਂ ਨੇ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਇਸੇ ਦੌਰਾਨ ਗੋਪਾਲ ਨੇ ਉਨ੍ਹਾਂ ਨਾਲ ਤਸਵੀਰ ਖਿੱਚਵਾ ਲਈ।

Vandana

This news is Content Editor Vandana