ਗੁ. ਪੰਜਾ ਸਾਹਿਬ ਦੀ ਸੁੰਦਰਤਾ ਲਈ ਪਾਕਿ ਸਰਕਾਰ ਨੇ ਕਈ ਪ੍ਰਾਜੈਕਟ ਕੀਤੇ ਸ਼ੁਰੂ

Friday, Oct 18, 2019 - 10:45 AM (IST)

ਗੁ. ਪੰਜਾ ਸਾਹਿਬ ਦੀ ਸੁੰਦਰਤਾ ਲਈ ਪਾਕਿ ਸਰਕਾਰ ਨੇ ਕਈ ਪ੍ਰਾਜੈਕਟ ਕੀਤੇ ਸ਼ੁਰੂ

ਗੁਰਦਾਸਪੁਰ/ਟੈਕਸਲਾ (ਵਿਨੋਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਦੇ ਸ਼ਹਿਰ ਹਸਨਾਬਾਦ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਚਾਰੇ ਪਾਸੇ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਇਹ ਸਾਰਾ ਕੰਮ 15 ਨਵੰਬਰ ਤੋਂ ਪਹਿਲਾਂ ਪੂਰਾ ਕਰਨ ਦਾ ਪਾਕਿਸਤਾਨ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ।

ਹਸਨਾਬਾਦ ਨਗਰ ਕੌਂਸਲ ਦੇ ਪ੍ਰਬੰਧਕ ਅਦਾਨ ਅੰਜੁਮ ਰਾਜਾ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਵਿਦੇਸ਼ਾਂ ਅਤੇ ਭਾਰਤ ਤੋਂ ਸਿੱਖ ਸ਼ਰਧਾਲੂ ਪਾਕਿਸਤਾਨ ਆ ਰਹੇ ਹਨ। ਇਸ ਸਬੰਧੀ ਯੋਜਨਾ ਬਣਾ ਕੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਅਧੀਨ ਗੁਰਦੁਆਰੇ ਦੇ ਸਾਹਮਣੇ ਵਾਲੀ ਸੜਕ ਨੂੰ ਚੌੜਾ ਕਰਨ ਸਮੇਤ ਇਕ ਪਾਰਕ ਅਤੇ ਇਕ ਸਵੀਮਿੰਗ ਪੂਲ ਵੀ ਬਣਾਇਆ ਜਾਵੇਗਾ।

ਗੁਰਦੁਆਰੇ ਦੇ ਚਾਰੇ ਪਾਸੇ ਗ੍ਰੀਨ ਬੈਲਟ ਬਣਾਈ ਜਾਵੇਗੀ ਤਾਂ ਕਿ ਸੁੰਦਰਤਾ ਬਣਾਈ ਜਾ ਸਕੇ। ਇਸ ਯੋਜਨਾ ਅਧੀਨ ਸੀਵਰੇਜ ਅਤੇ ਵਾਟਰ ਸਪਲਾਈ ਵਿਚ ਵੀ ਸੁਧਾਰ ਕੀਤਾ ਜਾਵੇਗਾ ਅਤੇ ਗੁਰਦੁਆਰੇ ਦੇ ਸਰੋਵਰ ਵਿਚ ਸਾਫ ਪਾਣੀ ਦੀ ਸਪਲਾਈ ਲਈ ਵੀ ਯੋਜਨਾ ਬਣਾਈ ਗਈ ਹੈ।


author

Vandana

Content Editor

Related News