ਗੁਰਦੁਆਰਾ ਪੰਜਾ ਸਾਹਿਬ ਸਰੋਵਰ ਦਾ ਪਾਣੀ ਦੂਸ਼ਿਤ, ਸਫਾਈ ਦੇ ਨਿਰਦੇਸ਼

09/14/2020 6:26:50 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਪੰਜਾ ਸਾਹਿਬ ਦੇ ਸਰੋਵਰ ਵਿਚ ਦੂਸ਼ਿਤ ਪਾਣੀ ਮਿਲ ਗਿਆ ਹੈ। ਇਮਰਾਨ ਸਰਕਾਰ ਨੇ ਤੁਰੰਤ ਨੋਟਿਸ ਲੈਂਦਿਆਂ ਸੀਵਰੇਜ ਸਿਸਟਮ ਠੀਕ ਕਰਵਾਉਣ ਅਤੇ ਗੰਦੇ ਪਾਣੀ ਦੀ ਸਮੱਸਿਆ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਪੀ.ਐੱਮ. ਇਮਰਾਨ ਦੇ ਵਿਸ਼ੇਸ਼ ਸਹਾਇਕ ਸਈਦ ਜ਼ੁਲਫੀ ਬੁਖਾਰੀ ਨੇ ਗੁਰਦੁਆਰਾ ਸਾਹਿਬ ਦਾ ਦੌਰਾ ਕਰ ਕੇ ਪਾਕਿਸਤਾਨੀ ਪੰਜਾਬ ਸਰਕਾਰ ਨੂੰ ਸਰੋਵਰ ਦੀ ਸਫਾਈ ਯਕੀਨੀ ਬਣਾਉਣ ਦੇ ਨਿਰੇਦਸ਼ ਦਿੱਤੇ ਹਨ। ਉਹਨਾਂ ਨੇ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਦੇ ਕੰਮਾਂ ਵਿਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। 

ਇਸ ਤੋਂ ਇਲਾਵਾ ਉਹਨਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਲਈ ਸੁਚੱਜੇ ਪ੍ਰਬੰਧ ਕਰਨ ਤੇ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਨਵੀਨੀਕਰਨ ਦਾ ਕੰਮ ਤੇਜ਼ ਕਰਨ ਲਈ ਵੀ ਕਿਹਾ ਹੈ। ਬੁਖ਼ਾਰੀ ਨੇ ਖ਼ੁਦ ਆਪਣੇ ਦੌਰੇ ਦੀ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਪਾਣੀ ਤੇ ਸੀਵਰੇਜ ਦਾ ਮਸਲਾ ਤਰਜੀਹ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਹ ਆਪ ਵਿਕਾਸ ਤੇ ਨਵੀਨੀਕਰਨ ਕਾਰਜਾਂ ਦੀ ਨਿਗਰਾਨੀ ਕਰਨਗੇ।

ਪੜ੍ਹੋ ਇਹ ਅਹਿਮ ਖਬਰ- ਯੂਕੇ : ਸਰਦੀ 'ਚ ਦੁਬਾਰਾ ਕੋਰੋਨਾਵਾਇਰਸ ਦੀ ਲਪੇਟ 'ਚ ਆ ਜਾਣ ਦੀ ਸੰਭਾਵਨਾ

ਗੁਰਦੁਆਰਾ ਪੰਜਾ ਸਾਹਿਬ ਦੀ ਇਤਿਹਾਸਕ ਮਹੱਤਤਾ
ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ ਸਥਿਤ ਹੈ। ਗੁਰੂ ਨਾਨਕ ਦੇਵ ਜੀ ਜਦੋਂ ਹਸਨ ਅਬਦਾਲ ਪੁੱਜੇ ਸਨ ਤਾਂ ਉੱਥੇ ਵਲੀ ਕੰਧਾਰੀ ਨਾਂ ਦੇ ਸ਼ਖ਼ਸ ਵੱਲੋਂ ਗੁਰੂ ਸਾਹਿਬ ਨੂੰ ਮਾਰਨ ਦੇ ਉਦੇਸ਼ ਨਾਲ ਉਹਨਾਂ 'ਤੇ ਵੱਡਾ ਪੱਥਰ ਪਹਾੜੀ ਤੋਂ ਸੁੱਟਿਆ ਗਿਆ, ਜਿਸ ਨੂੰ ਗੁਰੂ ਨਾਨਕ ਦੇਵ ਜੀ ਨੇ ਆਪਣੇ ਹੱਥ ਨਾਲ ਰੋਕ ਦਿੱਤਾ ਤੇ ਉਸ 'ਤੇ ਗੁਰੂ ਸਾਹਿਬ ਦੇ ਪੰਜੇ ਦੇ ਨਿਸ਼ਾਨ ਛਪ ਗਏ।ਇਸ ਥਾਂ 'ਤੇ ਗੁਰਦੁਆਰਾ ਪੰਜਾ ਸਾਹਿਬ ਸਥਿਤ ਹੈ। 
 


Vandana

Content Editor

Related News