ਪਾਕਿ : ATC ਨੇ ਹਾਫਿਜ਼ ਸਈਦ ਨੂੰ ਦਿੱਤੀ ਅੰਤਰਿਮ ਜ਼ਮਾਨਤ

07/15/2019 5:40:49 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਵਿਚ ਲਾਹੌਰ ਦੀ ਇਕ ਅੱਤਵਾਦ ਵਿਰੋਧੀ ਅਦਾਲਤ (ਏ.ਟੀ.ਸੀ.) ਨੇ ਸੋਮਵਾਰ ਨੂੰ ਜਮਾਤ-ਉਦ-ਦਾਅਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਲਾਹੌਰ ਸਥਿਤ ਕੋਰਟ ਨੇ ਹਾਫਿਜ਼ ਦੇ ਇਲਾਵਾ ਤਿੰਨ ਹੋਰ ਲੋਕਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ। ਇਕ ਅੰਗਰੇਜ਼ੀ ਅਖਬਾਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਨੂੰ ਮਦਰਸੇ ਦੀ ਜ਼ਮੀਨ ਦੀ ਗੈਰ ਕਾਨੂੰਨੀ ਵਰਤੋਂ ਨਾਲ ਜੁੜੇ ਕੇਸ ਵਿਚ ਜ਼ਮਾਨਤ ਦਿੱਤੀ ਗਈ ਹੈ। 

 

ਹਾਫਿਜ਼ ਦੇ ਇਲਾਵਾ ਆਮੀਰ ਹਮਜ਼ਾ, ਹਾਫਿਜ਼ ਮਸੂਦ ਅਤੇ ਮਲਿਕ ਜ਼ਫਰ ਨੂੰ 31 ਅਗਸਤ ਤੱਕ ਲਈ ਜ਼ਮਾਨਤ ਦਿੱਤੀ ਗਈ ਹੈ। ਇਨ੍ਹਾਂ ਤਿੰਨਾਂ ਨੂੰ 50,000 ਰੁਪਏ ਦਾ ਬਾਂਡ ਵੀ ਭਰਨਾ ਹੋਵੇਗਾ। ਕੋਰਟ ਵਿਚ ਸੁਣਵਾਈ ਦੌਰਾਨ ਦੋਸ਼ੀਆਂ ਦੇ ਵਕੀਲਾਂ ਵੱਲੋਂ ਦੱਸਿਆ ਗਿਆ ਕਿ ਜੇ.ਯੂ.ਡੀ. ਕਿਸੇ ਵੀ ਤਰ੍ਹਾਂ ਦੀ ਜ਼ਮੀਨ ਦੀ ਗੈਰ ਕਾਨੂੰਨੀ ਤਰੀਕੇ ਨਾਲ ਵਰਤੋਂ ਨਹੀਂ ਕਰਵਾ ਰਿਹਾ ਸੀ। ਇਸ ਦੇ ਨਾਲ ਹੀ ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਸਵੀਕਾ ਕਰ ਲਿਆ ਜਾਵੇ। 

ਇਸ ਵਿਚ ਲਾਹੌਰ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕਾਊਂਟਰ-ਟੈਰੇਰਿਜ਼ਮ ਡਿਪਾਰਟਮੈਂਟ (ਸੀ.ਟੀ.ਡੀ.) ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਹਾਫਿਜ਼ ਸਈਦ ਅਤੇ ਉਸ ਦੇ ਕਰੀਬੀਆਂ ਵੱਲੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿਚ ਸੀ.ਟੀ.ਡੀ. ਵੱਲੋਂ ਇਨ੍ਹਾਂ ਵਿਰੁੱਧ ਦਾਇਰ ਅੱਤਵਾਦੀ ਫੰਡਿੰਗ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ ਗਈ ਹੈ। ਲਾਹੌਰ ਹਾਈ ਕੋਰਟ ਵੱਲੋਂ ਦੋ ਹਫਤੇ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ।


Vandana

Content Editor

Related News