ਪਾਕਿ : ATC ਨੇ ਹਾਫਿਜ਼ ਸਈਦ ਨੂੰ ਦਿੱਤੀ ਅੰਤਰਿਮ ਜ਼ਮਾਨਤ
07/15/2019 5:40:49 PM
ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਵਿਚ ਲਾਹੌਰ ਦੀ ਇਕ ਅੱਤਵਾਦ ਵਿਰੋਧੀ ਅਦਾਲਤ (ਏ.ਟੀ.ਸੀ.) ਨੇ ਸੋਮਵਾਰ ਨੂੰ ਜਮਾਤ-ਉਦ-ਦਾਅਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਲਾਹੌਰ ਸਥਿਤ ਕੋਰਟ ਨੇ ਹਾਫਿਜ਼ ਦੇ ਇਲਾਵਾ ਤਿੰਨ ਹੋਰ ਲੋਕਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ। ਇਕ ਅੰਗਰੇਜ਼ੀ ਅਖਬਾਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਨੂੰ ਮਦਰਸੇ ਦੀ ਜ਼ਮੀਨ ਦੀ ਗੈਰ ਕਾਨੂੰਨੀ ਵਰਤੋਂ ਨਾਲ ਜੁੜੇ ਕੇਸ ਵਿਚ ਜ਼ਮਾਨਤ ਦਿੱਤੀ ਗਈ ਹੈ।
DAWN News: An anti-terrorism court (ATC) in Lahore has granted pre-arrest bail to Jamat ud Dawa (JuD) chief Hafiz Muhammad Saeed and three others in a case pertaining to the outfit's alleged illegal use of land for its seminary. (File pic) pic.twitter.com/sAQzpud9hc
— ANI (@ANI) July 15, 2019
ਹਾਫਿਜ਼ ਦੇ ਇਲਾਵਾ ਆਮੀਰ ਹਮਜ਼ਾ, ਹਾਫਿਜ਼ ਮਸੂਦ ਅਤੇ ਮਲਿਕ ਜ਼ਫਰ ਨੂੰ 31 ਅਗਸਤ ਤੱਕ ਲਈ ਜ਼ਮਾਨਤ ਦਿੱਤੀ ਗਈ ਹੈ। ਇਨ੍ਹਾਂ ਤਿੰਨਾਂ ਨੂੰ 50,000 ਰੁਪਏ ਦਾ ਬਾਂਡ ਵੀ ਭਰਨਾ ਹੋਵੇਗਾ। ਕੋਰਟ ਵਿਚ ਸੁਣਵਾਈ ਦੌਰਾਨ ਦੋਸ਼ੀਆਂ ਦੇ ਵਕੀਲਾਂ ਵੱਲੋਂ ਦੱਸਿਆ ਗਿਆ ਕਿ ਜੇ.ਯੂ.ਡੀ. ਕਿਸੇ ਵੀ ਤਰ੍ਹਾਂ ਦੀ ਜ਼ਮੀਨ ਦੀ ਗੈਰ ਕਾਨੂੰਨੀ ਤਰੀਕੇ ਨਾਲ ਵਰਤੋਂ ਨਹੀਂ ਕਰਵਾ ਰਿਹਾ ਸੀ। ਇਸ ਦੇ ਨਾਲ ਹੀ ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਸਵੀਕਾ ਕਰ ਲਿਆ ਜਾਵੇ।
ਇਸ ਵਿਚ ਲਾਹੌਰ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕਾਊਂਟਰ-ਟੈਰੇਰਿਜ਼ਮ ਡਿਪਾਰਟਮੈਂਟ (ਸੀ.ਟੀ.ਡੀ.) ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਹਾਫਿਜ਼ ਸਈਦ ਅਤੇ ਉਸ ਦੇ ਕਰੀਬੀਆਂ ਵੱਲੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿਚ ਸੀ.ਟੀ.ਡੀ. ਵੱਲੋਂ ਇਨ੍ਹਾਂ ਵਿਰੁੱਧ ਦਾਇਰ ਅੱਤਵਾਦੀ ਫੰਡਿੰਗ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ ਗਈ ਹੈ। ਲਾਹੌਰ ਹਾਈ ਕੋਰਟ ਵੱਲੋਂ ਦੋ ਹਫਤੇ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ।