ਵਕੀਲਾਂ ਦੀ ਹੜਤਾਲ ਕਾਰਨ ਹਾਫਿਜ਼ ਦੀ ਅਦਾਲਤ ''ਚ ਨਹੀਂ ਹੋਈ ਪੇਸ਼ੀ

12/12/2019 5:27:47 PM

ਇਸਲਾਮਾਬਾਦ (ਭਾਸ਼ਾ): ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਵਕੀਲਾਂ ਦੀ ਹੜਤਾਲ ਦੇ ਕਾਰਨ ਵੀਰਵਾਰ ਨੂੰ ਪਾਕਿਸਤਾਨ ਵਿਚ ਅੱਤਵਾਦ ਵਿਰੋਧੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅੱਤਵਾਦ ਨੂੰ ਵਿੱਤੀ ਮਦਦ ਮੁਹੱਈਆ ਕਰਾਉਣ ਦੇ ਮਾਮਲੇ ਵਿਚ ਸਈਦ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਦੋਸ਼ੀ ਪਾਇਆ ਗਿਆ ਹੈ। ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਦੇ ਜੱਜ ਅਰਸ਼ਦ ਹੁਸੈਨ ਭੁੱਟਾ ਨੇ ਅੱਤਵਾਦ ਨੂੰ ਧਨ ਮੁਹੱਈਆ ਕਰਨ ਦੇ ਮਾਮਲੇ ਵਿਚ ਸਈਦ ਅਤੇ ਹੋਰਾਂ ਦੇ ਵਿਰੁੱਧ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ।

ਅਦਾਲਤ ਨੇ ਬੁੱਧਵਾਰ ਨੂੰ ਇਸ ਮਾਮਲੇ ਵਿਚ ਜਮਾਤ-ਉਦ-ਦਾਅਵਾ (ਜੇ.ਯੂ.ਡੀ.) ਮੁਖੀ ਅਤੇ ਉਸ ਦੇ ਸਾਥੀਆਂ  ਹਾਫਿਜ਼ ਅਬਦੁੱਲ ਸਲਾਮ ਬਿਨ ਮੁਹੰਮਦ, ਮੁਹੰਮਦ ਅਸ਼ਰਫ ਅਤੇ ਜ਼ਫਰ ਇਕਬਾਲ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਪ੍ਰੌਸੀਕਿਊਸ਼ਨ ਨੂੰ ਗਵਾਹ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਦੇ ਇਕ ਅਧਿਕਾਰੀ ਨੇ ਦੱਸਿਆ,'' ਵਕੀਲਾਂ ਦੀ ਹੜਤਾਲ ਦੇ ਕਾਰਨ ਨਾ ਤਾਂ ਸਈਦ ਅਤੇ ਨਾ ਹੀ ਹੋਰ ਤਿੰਨੇ ਸ਼ੱਕੀਆਂ, ਨਾ ਹੀ ਕਿਸੇ ਹੋਰ ਗਵਾਹ ਨੂੰ ਵੀਰਵਾਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾ ਸਕਿਆ।'' ਉਹਨਾਂ ਨੇ ਕਿਹਾ ਕਿ ਲਾਹੌਰ ਦੇ ਇਕ ਹਸਪਤਾਲ ਵਿਚ ਹੰਗਾਮਾ ਕਰਨ ਦੇ ਮਾਮਲੇ ਵਿਚ ਆਪਣੇ ਸਾਥੀਆਂ ਦੀ ਗ੍ਰਿਫਤਾਰੀ 'ਤੇ ਵਕੀਲ ਪ੍ਰਦਰਸ਼ਨ ਕਰ ਰਹੇ ਹਨ।

ਉਹਨਾਂ ਨੇ ਕਿਹਾ,''ਇਸੇ ਕਾਰਨ ਸ਼ੁੱਕਰਵਾਰ ਨੂੰ ਵੀ ਸੁਣਵਾਈ ਹੋਣ ਦੀ ਸੰਭਾਵਨਾ ਨਹੀਂ ਹੈ।'' ਬੁੱਧਵਾਰ ਨੂੰ ਪੰਜਾਬ ਦੇ ਵਕੀਲ ਅਬਦੁਰ ਰਉਫ ਨੇ ਅਦਾਲਤ ਨੂੰ ਦੱਸਿਆ ਕਿ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਅਤੇ ਹੋਰ ਅੱਤਵਾਦ ਨੂੰ ਵਿੱਤੀ ਮਦਦ ਕਰਨ ਦੇ ਮਾਮਲੇ ਵਿਚ ਸ਼ਾਮਲ ਸਨ ਅਤੇ ਪੰਜਾਬ ਪੁਲਸ ਦੇ ਕੋਲ ਇਸ ਦੇ ਠੋਸ ਸਬੂਤ ਹਨ। ਅੱਤਵਾਦ ਨੂੰ ਧਨ ਮੁਹੱਈਆ ਕਰਨ ਦੇ ਮਾਮਲੇ ਵਿਚ ਪੰਜਾਬ ਸੂਬੇ ਦੇ ਵਿਭਿੰਨ ਸ਼ਹਿਰਾਂ ਵਿਚ ਸਈਦ ਅਤੇ ਉਸ ਦੇ ਸਾਥੀਆਂ ਵਿਰੁੱਧ 23 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ ਸਈਦ ਨੂੰ 17 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


Vandana

Edited By Vandana