ਪਾਕਿ : ਹਾਫਿਜ਼ ਸਈਦ ਦੇ ਤਿੰਨ ਸਹਿਯੋਗੀਆਂ ਨੂੰ ਸੁਣਾਈ ਗਈ ਸਜ਼ਾ

11/06/2020 5:58:37 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਅੱਤਵਾਦ ਵਿਰੋਧੀ ਅਦਾਲਤ ਨੇ ਵੀਰਵਾਰ ਨੂੰ ਪਾਬੰਦੀਸ਼ੁਦਾ ਜਮਾਤ-ਉਦ-ਦਾਅਵਾ (ਜੇ.ਯੂ.ਡੀ.) ਦੇ ਤਿੰਨ ਸੀਨੀਅਰ ਨੇਤਾਵਾਂ ਨੂੰ 16 ਸਾਲ ਤੱਕ ਦੀ ਸਜ਼ਾ ਸੁਣਾਈ। ਸਜ਼ਾ ਪਾਉਣ ਵਾਲਿਆਂ ਵਿਚ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ ਕਰਤਾ ਹਾਫਿਜ਼ ਸਈਦ ਦਾ ਰਿਸ਼ਤੇਦਾਰ ਵੀ ਸ਼ਾਮਲ ਹੈ। 

ਪੜ੍ਹੋ ਇਹ ਅਹਿਮ ਖਬਰ- ਪੁਲਵਾਮਾ ਹਮਲਾ 2019: ਯੂਰਪੀ ਸੰਸਦ ਦੇ 4 ਮੈਬਰਾਂ ਨੇ ਪਾਕਿ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਲਾਹੌਰ ਵਿਚ ਅੱਤਵਾਦ ਵਿਰੋਧੀ ਅਦਾਲਤ ਨੇ ਸਈਦ ਦੇ ਰਿਸ਼ਤੇਦਾਰ ਹਾਫਿਜ਼ ਅਬਦੁੱਲ ਰਹਿਮਾਨ ਮੱਕੀ, ਜ਼ਫਰ ਇਕਬਾਲ ਅਤੇ ਮੁਹੰਮਦ ਅਸ਼ਰਫ ਨੂੰ ਅੱਤਵਾਦੀ ਗਤੀਵਿਧੀਆਂ ਦੇ ਲਈ ਧਨ ਮੁਹੱਈਆ ਕਰਾਉਣ ਦੇ ਦੋ ਹੋਰ ਮਾਮਲਿਆਂ ਵਿਚ ਦੋਸ਼ੀ ਕਰਾਰ ਦਿੱਤਾ। ਇਹ ਸਾਰੇ ਅਦਾਲਤ ਵਿਚ ਮੌਜੂਦ ਸਨ। ਇਸ ਦੌਰਾਨ ਅਦਾਲਤ ਕੰਪਲੈਕਸ ਵਿਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਸਨ। 


Vandana

Content Editor

Related News